ਡਾ., ਨਰਸਾਂ ਅਤੇ ਹੋਰ ਸਟਾਫ਼ ਦਾ ਮਨੋਬਲ ਉੱਚਾ ਚੁੱਕਣ ਲਈ ਮਨਾਇਆ ਜਾ ਰਿਹਾ ਹੈ, ਵਿਸ਼ਵ ਸਿਹਤ ਦਿਵਸ: ਸਿਵਲ ਸਰਜਨ

    0
    120

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਇਸ ਸਾਲ ਦੇ ਥੀਮ ਡਾਕਟਰਾਂ, ਨਰਸਾਂ ਅਤੇ ਪੈਰਾਮੈਡੀਕਲ ਸਟਾਫ਼ ਦਾ ਮਨੋਬਲ ਉੱਚਾ ਚੁੱਕਣਾ ਅਤੇ ਸਪੋਰਟ ਕਰਨਾ ਦੇ ਤਹਿਤ ਮਨਾਇਆ ਜਾ ਰਿਹਾ ਹੈ। ਜਿਸ ਦਾ ਮਕਸਦ ਕੋਰੋਨਾ ਮਹਾਂਮਾਰੀ ਨੂੰ ਰੋਕਣ ਵਿੱਚ ਯੋਗਦਾਨ ਦੇਣ ਵਾਲੇ ਡਾਕਟਰਾਂ, ਨਰਸਾਂ, ਪੈਰਾਮੈਡੀਕਲ ਸਟਾਫ਼ ਪੁਲਿਸ, ਸਫ਼ਾਈ ਸੇਵਕ, ਮੀਡੀਆ ਕਰਮੀ ਅਤੇ ਜਿਹੜੇ ਵੀ ਅਧਿਕਾਰੀ ਕਰਮਚਾਰੀ ਜੋ ਬਿਨ੍ਹਾਂ ਭੇਦਭਾਵ ਅਤੇ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੇ ਹਨ, ਉਹਨਾਂ ਨੂੰ ਸਪੋਰਟ ਕਰਨਾ ਹੈ। ਸਿਹਤ ਵਿਭਾਗ ਲੋਕਾਂ ਨੂੰ ਲਾਕਡਾਊਨ ਅਤੇ ਕਰਫ਼ਿਊ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਹੋਏ ਘਰ ਵਿੱਚ ਰਹਿਣ ਅਤੇ ਸਮਾਜਿਕ ਦੂਰੀ ਬਰਕ਼ਰਾਰ ਰੱਖਣ ਨੂੰ ਤਰਜੀਹ ਦੇਣ ਤਾ ਜੋ ਇਸ ਵਾਇਰਸ ਦੇ ਫਲਾਅ ਦੀ ਲੜੀ ਨੂੰ ਤੋੜਿਆ ਜਾ ਸਕੇ।

    ਇਹਨਾਂ ਸ਼ਬਦਾ ਦਾ ਪ੍ਰਗਟਾਵਾਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਅੱਜ ਕੋਰੋਨਾ ਵਾਇਰਸ ਦੀ ਜ਼ਿਲ੍ਹੇ ਦੀ ਤਾਜ਼ਾ, ਸਥਿਤੀ ਵਿਆਨ ਕਰਦਿਆਂ ਕੀਤੇ। ਅੱਜ ਤੱਕ ਕੋਰੋਨਾ ਵਾਇਰਸ ਦੇ 240 ਸੈਂਪਲ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿੱਚੋ 222 ਸੈਂਪਲ ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਜੇ 18 ਦੀ ਰਿਪੋਰਟ ਆਉਣੀ ਬਾਕੀ ਹੈ। ਅੱਜ 6 ਨਵੇਂ ਸੈਂਪਲ ਅਤੇ ਇਕ ਹਸਪਤਾਲ ਵਿੱਚ ਪਹਿਲਾਂ ਤੋ ਦਾਖ਼ਿਲ ਮਰੀਜ਼ ਦਾ ਸੈਂਪਲ ਲਿਆ ਗਿਆ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 6 ਪਾਜ਼ੇਟਿਵ ਮਰੀਜ਼ਾਂ ਵਿੱਚ 5 ਮਰੀਜ਼ ਦਾਖ਼ਿਲ ਹਨ ਜਦ ਕਿ ਇਕ ਵਿਅਕਤੀ ਦੀ ਪਿਛਲੇ ਦਿਨੀਂ ਮੌਤ ਹੋ ਚੁੱਕੀ ਹੈ।

    LEAVE A REPLY

    Please enter your comment!
    Please enter your name here