ਹੁਸ਼ਿਆਰਪੁਰ ਦੀ ਰੈਡ ਕਰਾਸ ਸੋਸਾਇਟੀ ਨੂੰ ‘ਐਵਾਰਡ ਆਫ ਐਕਸੀਲੈਂਸ’ ਨਾਲ ਨਿਵਾਜ਼ਿਆ

    0
    143

    ਹੁਸ਼ਿਆਰਪੁਰ ( ਸਿਮਰਨ ) ਭਾਰਤੀਆ ਰੈਡ ਕਰਾਸ ਸੋਸਾਇਟੀ, ਪੰਜਾਬ ਸਟੇਟ ਬਰਾਂਚ, ਚੰਡੀਗੜ੍ਹ ਵਲੋਂ ਬੀਤੇ ਦਿਨ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਟ ਚੰਡੀਗੜ੍ਹ ਵਿਖੇ ਸਲਾਨਾ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ਹੁਸ਼ਿਆਰਪੁਰ ਰੈਡ ਕਰਾਸ ਸ਼ਾਖਾ ਨੂੰ ਵਧੀਆ ਕਾਰਗੁਜ਼ਾਰੀ ਸਦਕਾ ‘ਐਵਾਰਡ ਆਫ਼ ਐਕਸੀਲੈਂਸ’ ਨਾਲ ਸਨਮਾਨਿਆ ਗਿਆ। ਉਨ੍ਹਾਂ ਇਹ ਸਨਮਾਨ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਪਨੀਤ ਰਿਆਤ ਨੂੰ ਸੌਂਪਿਆ। ਇਸ ਮੌਕੇ ਸਕੱਤਰ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ਼੍ਰੀ ਨਰੇਸ਼ ਗੁਪਤਾ ਵੀ ਮੌਜੂਦ ਸਨ।
    ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਪੰਜਾਬ ਦੇ ਮਾਨਯੋਗ ਰਾਜਪਾਲ ਵਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ ਸਨਮਾਨ ਮਿਲਣਾ ਇਕ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਵਲੋਂ ਦਿੱਤੇ ਗਏ ਯੋਗਦਾਨ ਸਦਕਾ ਰੈਡ ਕਰਾਸ ਸੋਸਾਇਟੀ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਇਹ ਐਵਾਰਡ ਮਿਲਣ ਨਾਲ ਹੁਣ ਜ਼ਿੰਮੇਵਾਰੀ ਹੋਰ ਵੱਧ ਗਈ ਹੈ, ਜਿਸ ਸਦਕਾ ਹੋਰ ਪਹਿਲਕਦਮੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਰੈਡ ਕਰਾਸ ਵਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦ ਅਤੇ ਦਿਵਆਂਗਜਨ ਵਿਅਕਤੀਆਂ ਦੀ ਸਹਾਇਤਾ ਲਈ ਇਕ ਫਿਜੀਓਥੈਰੇਪੀ ਸੈਂਟਰ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਕ ਐਮ.ਸੀ.ਐਚ ਸੈਂਟਰ ਅਤੇ ਕਿਡਨੀ ਫੇਲ ਗਰੀਬ ਮਰੀਜ਼ਾਂ ਦੇ ਮੁਫ਼ਤ ਡਾਇਲਸਿਸ ਦੇ ਨਾਲ-ਨਾਲ ਗਰੀਬ ਮਰੀਜ਼ਾਂ ਦੇ ਇਲਾਜ ਲਈ 20 ਹਜ਼ਾਰ ਰੁਪਏ ਪ੍ਰਤੀ ਮਰੀਜ਼ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਂਬੂਲੈਂਸ ਵੈਨ ਸੇਵਾ ਅਤੇ ਦੋ ਹੋਮਿਓਪੈਥਿਕ ਡਿਸਪੈਂਸਰੀਆਂ ਵੀ ਚਲਾਈਆਂ ਜਾ ਰਹੀਆਂ ਹਨ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਰਿੰਗ ਕਾਲਜਾਂ ਦੇ ਗਰੀਬ ਵਿਦਿਆਰਥੀਆਂ ਦੀ ਪੜ•ਾਈ ਲਈ ਪ੍ਰਤੀ ਸਮੈਸਟਰ 50 ਹਜ਼ਾਰ ਰੁਪਏ ਜਾਂ ਜੇਕਰ ਇਸ ਫੀਸ ਦੀ ਰਕਮ ਘੱਟ ਹੋਵੇ, ਤਾਂ ਪੂਰੀ ਫੀਸ ਦੀ ਅਦਾਇਗੀ ਲਈ ਸਹਾਇਤਾ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 10ਵੀਂ, 12ਵੀਂ ਮੈਡੀਕਲ ਅਤੇ 12ਵੀਂ ਨਾਨ-ਮੈਡੀਕਲ ਸਟਰੀਮ ਵਿੱਚ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੀਆਂ ਤਿੰਨ ਲੜਕੀਆਂ ਅਤੇ ਤਿੰਨ ਲੜਕਿਆਂ ਨੂੰ ਹਰੇਕ ਸਾਲ ਆਜ਼ਾਦੀ ਦਿਵਸ (15 ਅਗਸਤ) ਦੇ ਮੌਕੇ ‘ਤੇ ਨਗਦੀ ਸਮੇਤ ਇਨਾਮਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੈਡ ਕਰਾਸ ਸੋਸਾਇਟੀ ਵਲੋਂ ‘ਸਾਂਝੀ ਰਸੋਈ’ ਨੂੰ ਵੀ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਰੋਜ਼ਾਨਾ ਕੇਵਲ 10 ਰੁਪਏ ਵਿੱਚ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
    ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਰੈਡ ਕਰਾਸ ਸੋਸਾਇਟੀ ਵਲੋਂ ਇਕ ਬਾਲਵਾਟਿਕਾ (ਕਰੈਚ ਸੈਂਟਰ) ਤੋਂ ਇਲਾਵਾ 5 ਵੋਕੇਸ਼ਨਲ ਟਰੇਨਿੰਗ ਸੈਂਟਰ (ਕੰਪਿਊਟਰ, ਟਾਈਪ-ਸ਼ਾਰਟ ਹੈਂਡ, ਸਿਲਾਈ-ਕਢਾਈ, ਫੈਸ਼ਨ ਡਿਜਾਈਨਿੰਗ ਅਤੇ ਬਿਊਟੀ ਪਾਰਲਰ) ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਹਾਲ ਆਫ਼ ਕਾਈਂਡਨੈਂਸ ਵੀ ਖੋਲ੍ਹਿਆ ਗਿਆ ਹੈ, ਜਿਥੇ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਲੋੜਵੰਦਾਂ ਨੂੰ ਕੱਪੜੇ ਅਤੇ ਹੋਰ ਸਮਾਨ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੇਸਹਾਰਾ ਬਜ਼ੁਰਗਾਂ ਨੂੰ 5 ਹਜ਼ਾਰ ਰੁਪਏ ਤੱਕ ਦੀ ਰਾਸ਼ਨ ਸਮੱਗਰੀ, ਦਵਾਈਆਂ ਅਤੇ ਵਸਤਰਾਂ ਆਦਿ ਦੀ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਅਤੇ ਕੰਮ-ਕਾਜੀ ਔਰਤਾਂ ਦੀ ਸਿਹਤ ਸੰਭਾਲ ਲਈ 15 ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ।

    LEAVE A REPLY

    Please enter your comment!
    Please enter your name here