ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਵਿਖੇ ਦੇਰ ਰਾਤ ਚੱਲੀ ਗੋਲ਼ੀ, ਨੌਜਵਾਨ ਦੇ ਕੰਨ ‘ਤੇ ਲੱਗੀ

    0
    141

    ਗੜ੍ਹਸ਼ੰਕਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਐਤਵਾਰ ਰਾਤ ਨੂੰ ਗੋਲ਼ੀ ਚੱਲਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਕਰਨਵੀਰ ਪੁੱਤਰ ਗੁਰਚਰਨ ਸਿੰਘ ਵਾਸੀ ਮੋਰਾਂਵਾਲੀ ਨੇ ਦੱਸਿਆ ਕਿ ਉਹ ਤੇ ਜਸਕਰਨ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਮੋਰਾਂਵਾਲੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਗਰਾਊਂਡ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਦੇ ਹੀ ਰਹਿਣ ਵਾਲੇ ਅੱਠ-ਦਸ ਵਿਅਕਤੀਆਂ ਨੇ ਉਨ੍ਹਾਂ ਉੱਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਕਰੀਬ ਦਸ ਰੋਂਦ ਫਾਇਰ ਕੀਤੇ। ਇਨ੍ਹਾਂ ਵਿਚੋਂ ਇਕ ਗੋਲ਼ੀ ਜਸਕਰਨ ਸਿੰਘ ਦੇ ਕੰਨ ਕੋਲ ਲੱਗੀ। ਉਹ ਦੋਵੇਂ ਓਥੋਂ ਜਾਨ ਬਚਾ ਕੇ ਭੱਜੇ।ਜ਼ਖ਼ਮੀ ਹਾਲਤ ‘ਚ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਭਰਤੀ ਕਰਵਾਇਆ ਗਿਆ। ਜਸਕਰਨ ਸਿੰਘ ਦੀ ਗੰਭੀਰ ਹਾਲਤ ਨੂੰ ਵਖਦੇ ਹੋਏ ਡਾਕਟਰਾਂ ਵੱਲੋ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਗੜ੍ਹਸ਼ੰਕਰ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here