ਖ਼ਾਲਸਾ ਕਾਲਜ ਮਾਹਿਲਪੁਰ ਦੀ ਵਿਦਿਆਰਥਣ ਪ੍ਰਿਆ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ‘ਤੇ

    0
    154

    ਮਾਹਿਲਪੁਰ, ਜਨਗਾਥਾ ਟਾਇਮਜ਼: (ਸ਼ੇਖੋਂ)

    ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਐਮਐੱਸਸੀ ਫਿਜਿਕਸ ਭਾਗ ਦੂਜਾ ਦੀ ਵਿਦਿਆਰਥਣ ਪ੍ਰਿਆ ਨੇ 84.7 ਫ਼ੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ।

    ਇਸ ਸੰਬੰਧੀ ਕਾਲਜ ਵਿੱਚ ਕਰਵਾਏ ਸੰਖੇਪ ਸਮਾਰੋਹ ਮੌਕੇ ਵਿਦਿਆਰਥਣ ਪ੍ਰਿਆ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਫਿਜਿਕਸ ਵਿਭਾਗ ਦੇ ਮੁਖੀ ਪ੍ਰੋ. ਆਰਤੀ ਸ਼ਰਮਾ, ਡਾ. ਵਰਿੰਦਰ ਕੁਮਾਰ, ਡਾ. ਕੋਮਲ ਅਤੇ ਪ੍ਰੋ. ਕਮਲਪ੍ਰੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਪਿ੍ਰਯਾ ਅਤੇ ਸੰਬੰਧਤ ਸਟਾਫ਼ ਦੇ ਅਧਿਆਪਕਾਂ ਨੂੰ ਇਸ ਪ੍ਰਾਪਤੀ ‘ਤੇ ਮੁਬਾਰਕਵਾਦ ਦਿੱਤੀ।

    LEAVE A REPLY

    Please enter your comment!
    Please enter your name here