ਖ਼ਾਲਸਾ ਕਾਲਜ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ :

    0
    131

    ਮਾਹਿਲਪੁਰ, ਜਨਗਾਥਾ ਟਾਇਮਜ਼: (ਸ਼ੇਖੋਂ)

    ਮਾਹਿਲਪੁਰ : ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਣ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਵਣ ਵਿਭਾਗ ਵਲੋਂ ਕਾਲਜ ਲਈ ਭੇਟ ਕੀਤੇ ਇਕ ਸੌ ਦੱਸ ਪੌਦੇ ਸੰਸਥਾ ਦੇ ਐੱਨਐੱਸਐੱਸ ਯੂਨਿਟ ਦੇ ਵਿਦਿਆਰਥੀਆਂ ਵਲੋਂ ਕਾਲਜ ਵਿੱਚ ਵੱਖ ਵੱਖ ਥਾਵਾਂ ‘ਤੇ ਲਗਾਏ ਗਏ।

    ਇਸ ਮੌਕੇ ਪ੍ਰਿੰਸੀਪਲ ਜਸਪਾਲ ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਬਣਾਉਣ ਲਈ ਅੱਜ ਪੌਦੇ ਲਗਾਉਣ ਦੇ ਨਾਲ ਨਾਲ ਇਨ੍ਹਾਂ ਦੀ ਸੰਭਾਲ ਵੀ ਜ਼ਰੂਰੀ ਹੈ। ਇਸ ਮੌਕੇ ਕਾਲਜ ਦੇ ਐੱਨਐੱਸਐੱਸ ਯੂਨਿਟ ਦੇ ਇੰਚਾਰਜ ਪ੍ਰੋ. ਬਲਬੀਰ ਕੌਰ ਰੀਹਲ ਅਤੇ ਪ੍ਰੋ. ਰਜਿੰਦਰ ਪ੍ਰਸਾਦ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ ਸਮੇਤ ਐੱਨਐੱਸਐੱਸ ਯੂਨਿਟ ਦੇ ਵਿਦਿਆਰਥੀ ਨਿਤਿਨ ਮਿਨਹਾਸ, ਮੁਹੰਮਦ ਫਰੀਦ, ਗੀਤਿਕਾ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।

    LEAVE A REPLY

    Please enter your comment!
    Please enter your name here