ਜ਼ਿਲ੍ਹੇ ‘ਚ ਜੇਲ੍ਹ ਦੇ ਸਾਰੇ ਕੈਦੀਆਂ ਤੇ ਹਵਾਲਾਤੀਆਂ ਨੂੰ ਕੋਵਿਡ ਟੀਕਾ ਲਗਾਇਆ ਗਿਆ- ਡਾ. ਸੀਮਾ ਗਰਗ

    0
    136

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹੇ ਵਿੱਚ ਵਧਦੇ ਕੋਵਿਡ ਮਾਮਲਿਆ ਦੇ ਪ੍ਰਭਾਵ ਤਹਿਤ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਕੋਵਿਡ ਟੀਕਾਕਰ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਕੇਂਦਰੀ ਜੇਲ੍ਹ, ਜ਼ਿਲ੍ਹਾ ਕਚਿਹਰੀਆਂ, ਸਰਕਾਰੀ ਕਾਲਜ, ਬੀ ਡੀ ਪੀ ਓ ਬਲਾਕ 1 ਅਤੇ 2 ਦਫ਼ਤਰਾਂ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਅਗਵਾਈ ਹੇਠ ਬਣਾਈਆ ਗਈਆਂ ਵਿਸ਼ੇਸ ਟੀਮਾਂ ਵਲੋਂ ਟੀਕਾਕਰਨ ਦੀ ਸ਼ੁਰੂਆਤ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਤੋਂ ਕੀਤੀ ਗਈ।ਇਸ ਮੌਕੇ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ, ਡਿਪਟੀ ਸੁਪਰਡੈਂਟ ਹਰਭਜਨ ਸਿੰਘ ਤੇ ਤੇਜਪਾਲ ਸਿੰਘ, ਮੈਡੀਕਲ ਅਫ਼ਸਰ ਗੁਰਜੀਤ ਸਿੰਘ, ਮਾਸ ਮੀਡੀਆ ਅਫ਼ਸਰ ਪਰਸ਼ੋਤਮ ਲਾਲ, ਮਾਸ ਮੀਡੀਆ ਵਿੰਗ ਤੋਂ ਗੁਰਵਿੰਦਰ ਸ਼ਾਨੇ, ਮਲੂਕਾ ਰਾਮ ਆਦਿ ਹਾਜ਼ਰ ਸਨ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਸਿਵਲ ਸਰਜਨ ਡਾ. ਘੋਤੜਾ ਨੇ ਦੱਸਿਆ ਇਕ ਅਪ੍ਰੈਲ ਤੋਂ 45 ਸਾਲ ਤੋਂ ਅਧਿਕ ਉਮਰ ਵਾਲਾ ਕੋਈ ਵੀ ਵਿਅਕਤੀਆਪਣਾ ਪਹਿਚਾਣ ਪੱਤਰ ਦਿਖਾ ਕੇ ਨਜ਼ਦੀਕੀ ਸਿਹਤ ਕੇਂਦਰ ਤੋਂ ਆਪਣਾ ਟੀਕਾਕਰਨ ਕਰਵਾ ਸਕਦਾ ਹੈ। ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੇ ਕੋਵਿਡ ਟੀਕਾਕਰਨ ਸਵੇਰੇ 9 ਤੋਂ 3 ਵਜੇ ਤੱਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਧਾਰਮਿਕ, ਸਮਾਜਿਕ ਅਤੇ ਸਵੈ ਸੇਵੀ ਸੰਸਥਾਵਾਂ ਦੇ ਮੁਖੀਆਂ ਨੂੰ ਮੀਡੀਆ ਰਾਹੀਂ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕਾਂ ਨੂੰ ਟੀਕਾਕਰਨ ਅਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਨੂੰ ਪ੍ਰੇਰਿਤ ਕਰਨ। ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਅਤੇ ਕੋਰੋਨਾ ਬਿਮਾਰੀ ਦੇ ਲੱਛਣਾਂ ਵਾਲੇ ਵਿਅਕਤੀਆਂ ਨੂੰ ਜਲਦ ਤੋਂ ਜਲਦ ਆਪਣੀ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਪਤਾ ਲੱਗਣ ਤੇ ਬਿਮਾਰੀ ਦੇ ਫਲਾਅ ਨੂੰ ਰੋਕਿਆ ਜਾ ਸਕੇ।

    ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਅੱਜ ਜੁਡੀਅਸਲ ਕੰਪਲੈਕਸ ਵਿਖੇ ਸੀ ਜੇ ਐਮ ਸੀ ਅਮਿਤ ਮਲੱਹਨ ਦੇ ਸਹਿਯੋਗ ਨਾਲ ਲਗਾਏ ਕੈਂਪ ਵਿੱਚ ਕੋਰਟ ਦੇ ਸਟਾਫ਼ ਤੋਂ ਇਲਾਵਾ ਵਕੀਲਾਂ ਦਾ ਟੀਕਾਰਨ ਵੀ ਕੀਤਾ ਗਿਆ। ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ 459 ਕੈਦੀਆਂ ਤੇ ਹਵਾਲਾਤੀਆਂ ਦਾ ਟੀਕਾਕਰਨ ਕਰਕੇ ਜ਼ਿਲ੍ਹਾ ਪੰਜਾਬ ਦਾ ਪਹਿਲ ਮੋਹਰੀ ਜ਼ਿਲ੍ਹਾ ਬਣਿਆ। ਜਿਥੇ ਸਾਰਿਆਂ ਦਾ ਟੀਕਾਕਰਨ ਕੀਤਾ ਗਿਆ ਅਤੇ ਟੀਚਾ ਹਾਸਿਲ ਕਰਨ ਵਿੱਚ ਜੇਲ੍ਹ ਪ੍ਰਬੰਧਨ ਦਾ ਪੂਰਨ ਸਹਿਯੋਗ ਰਿਹਾ ਹੈ।

    LEAVE A REPLY

    Please enter your comment!
    Please enter your name here