ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ 14 ਅਪ੍ਰੈਲ ਤੱਕ ਕਰਫ਼ਿਊ ਜਾਰੀ ਰੱਖਣ ਦੇ ਹੁਕਮ: ਜ਼ਿਲ੍ਹਾ ਮੈਜਿਸਟਰੇਟ

    0
    131

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 14 ਅਪ੍ਰੈਲ ਤੱਕ ਕਰਫਿਊ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਆਮ ਜਨਤਾ ਦੀ ਸੁਰੱਖਿਆ ਅਤੇ ਮਹਾਂਮਾਰੀ ਦੇ ਪ੍ਰਕੋਪ ਤੋਂ ਬੱਚਣ ਲਈ ਪਹਿਲਾਂ 23 ਮਾਰਚ ਨੂੰ ਕਰਫਿਊ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਸੀ ਅਤੇ ਹੁਣ ਇਸ ਹੁਕਮ ਦੀ ਨਿਰੰਤਰਤਾ ਵਿੱਚ 14 ਅਪ੍ਰੈਲ ਤੱਕ ਕਰਫਿਊ ਜਾਰੀ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ।

    ਕਰਫ਼ਿਊ ਦੌਰਾਨ ਲੋਕਾਂ ਦੇ ਘਰ ‘ਚੋਂ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ‘ਤੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ। ਜਾਰੀ ਕੀਤੇ ਹੁਕਮ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਰਫਿਊ ਦੌਰਾਨ ਜੋ ਛੋਟਾਂ ਪਹਿਲਾਂ ਦਿੱਤੀਆਂ ਗਈਆਂ ਹਨ, ਉਹ ਅਗਲੇ ਹੁਕਮਾਂ ਤੱਕ ਬਰਕਰਾਰ ਰਹਿਣਗੀਆਂ ਅਤੇ ਜੇਕਰ ਕੋਈ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ, ਤਾਂ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਲਈ ਕਰਫਿਊ ਲਗਾਇਆ ਗਿਆ ਹੈ, ਇਸ ਲਈ ਉਹ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਣ। ਉਨ੍ਹਾਂ ਨੇ ਕਿਹਾ ਕਿ ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

    LEAVE A REPLY

    Please enter your comment!
    Please enter your name here