ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ਿਟਿਵ ਮਰੀਜ਼ 23 ਅਤੇ 01 ਮੌਤ

    0
    145

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2976 ਨਵੇਂ ਸੈਂਪਲ ਲੈਣ ਨਾਲ ਅਤੇ 3386 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 21 ਨਵੇਂ ਪਾਜ਼ਿਟਿਵ ਕੇਸ ਅਤੇ 02 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 23 ਨਵੇਂ ਪਾਜ਼ਿਟਿਵ ਮਰੀਜ ਹਨ। ਹੁਣ ਤੱਕ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28313 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1999 ਪਾਜ਼ਿਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ਿਟਿਵ ਕੇਸ 30312 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 643591 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 613563 ਸੈਂਪਲ ਨੈਗੇਟਿਵ ਹਨ, ਜਦਕਿ 2815 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 710 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 962 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 296 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29054 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 01 ਮੌਤ ਹੋਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 255 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 35 ਬੈੱਡਾਂ ਵਿਚੋਂ 32 ਬੈੱਡ ਖਾਲੀ ਹਨ।

    Death Details:

    1* 57 Year female R/o Village Kullian Lubana Block Hazipur died at NHS JAL

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here