ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ 23 ਪਾਜ਼ਿਟਿਵ ਮਰੀਜ਼

    0
    146

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2745 ਨਵੇਂ ਸੈਂਪਲ ਲੈਣ ਨਾਲ ਅਤੇ 2375 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 22 ਨਵੇਂ ਪਾਜ਼ਿਟਿਵ ਕੇਸ ਅਤੇ 01 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 23 ਨਵੇਂ ਪਾਜ਼ਿਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28353 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2000 ਪਾਜ਼ਿਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ਿਟਿਵ ਕੇਸ 30353 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 648597 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 618597 ਸੈਂਪਲ ਨੈਗੇਟਿਵ ਹਨ, ਜਦਕਿ 2722 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 735 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 962 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 228 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29163 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ ਕੋਈ ਮੌਤ ਨਹੀਂ ਹੋਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 256 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 35 ਬੈੱਡਾਂ ਵਿਚੋਂ 33 ਬੈੱਡ ਖਾਲੀ ਹਨ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here