ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ਿਟਿਵ ਮਰੀਜ਼ 15 ਅਤੇ 01 ਮੌਤ

    0
    117

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2753 ਨਵੇਂ ਸੈਪਲ ਲੈਣ ਨਾਲ ਅਤੇ 2839 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 13 ਨਵੇਂ ਪਾਜ਼ਿਟਿਵ ਕੇਸ ਅਤੇ 02 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 15 ਨਵੇਂ ਪਾਜ਼ਿਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28486 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2023 ਪਾਜ਼ਿਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ਿਟਿਵ ਕੇਸ 30509 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 676445 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 646794 ਸੈਪਲ ਨੈਗੇਟਿਵ ਹਨ, ਜਦਕਿ 2030 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 946 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 971 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 82 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29456 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 01 ਮੌਤ ਹੋਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 270 ਬੈੱਡ ਖਾਲੀ ਜਦ ਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 35 ਬੈੱਡਾਂ ਵਿਚੋਂ 35 ਬੈੱਡ ਖਾਲੀ ਹਨ।Death Details:

    1* Home death (60 Year female R/o Village Rajpalwan Block Mand Bhander)

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here