ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ੀਟਿਵ ਮਰੀਜ਼ 11

    0
    128

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2635 ਨਵੇਂ ਸੈਂਪਲ ਲੈਣ ਨਾਲ ਅਤੇ 2600 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 11 ਨਵੇਂ ਪਾਜ਼ੀਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28497 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2023 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30520 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 679080 ਹੈ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 649378 ਸੈਂਪਲ ਨੈਗੇਟਿਵ ਹਨ, ਜਦਕਿ 2044 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 972 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 971 ਹੈ। ਐਕਟਿਵ ਕੇਸਾਂ ਦੀ ਗਿਣਤੀ 78 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29471 ਹੈ।ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ ਕੋਈ ਮੌਤ ਨਹੀਂ ਹੋਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 269 ਬੈਡ ਖਾਲੀ ਜਦ ਕਿ ਲੈਵਲ-03 ਦੇ ਮਰੀਜ਼ਾਂ ਲਈ ਉਪਲੱਬਧ 35 ਬੈੱਡਾਂ ਵਿਚੋਂ 35 ਬੈੱਡ ਖਾਲੀ ਹਨ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here