ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ 13 ਪਾਜ਼ੀਟਿਵ ਮਰੀਜ਼ ਅਤੇ 01 ਮੌਤ

    0
    123

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1560 ਨਵੇਂ ਸੈਂਪਲ ਲੈਣ ਨਾਲ ਅਤੇ 2242 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 10 ਨਵੇਂ ਪਾਜ਼ੀਟਿਵ ਕੇਸ ਅਤੇ 03 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 13 ਨਵੇਂ ਪਾਜ਼ੀਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28507 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2026 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30533 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 680640 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 650875 ਸੈਂਪਲ ਨੈਗੇਟਿਵ ਹਨ ਜਦਕਿ 2080 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 989 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 972 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 81 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29480 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 01 ਮੌਤ ਹੋਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 270 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 35 ਬੈੱਡਾਂ ਵਿਚੋਂ 35 ਬੈਡ ਖਾਲੀ ਹਨ।

    Death Details:

    1* 72 Year female R/o Village Dhakka Block Paldi died at Capitol Hospital Jal)

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here