ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ 06 ਪਾਜ਼ੀਟਿਵ ਮਰੀਜ਼ ਅਤੇ ਮੌਤ 0

    0
    122

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ ਕੋਈ ਮੌਤ ਨਹੀਂ ਹੋਈ ਹੈ ਅਤੇ ਕੋਵਿਡ-19 ਦੇ ਨਵੇਂ 06 ਪਾਜ਼ੀਟਿਵ ਮਰੀਜ਼ ਆਏ ਹਨ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2315 ਨਵੇਂ ਸੈਂਪਲ ਲੈਣ ਨਾਲ ਅਤੇ 2354 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 06 ਨਵੇਂ ਪਾਜੇਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28546 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2027 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30573 ਹੋ ਗਏ ਹਨ।

    ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 698576 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 666434 ਸੈਂਪਲ ਨੈਗੇਟਿਵ ਹਨ, ਜਦਕਿ 1655 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 1051 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 722 ਹੈ। ਐਕਟਿਵ ਕੇਸਾਂ ਦੀ ਗਿਣਤੀ 50 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29551 ਹੈ।

     

    LEAVE A REPLY

    Please enter your comment!
    Please enter your name here