ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ 06 ਪਾਜ਼ੀਟਿਵ ਮਰੀਜ਼ ਅਤੇ ਮੌਤ 1

    0
    124

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ ਇਕ ਮੌਤ ਹੋਈ ਹੈ ਅਤੇ ਕੋਵਿਡ-19 ਦੇ ਨਵੇਂ 06 ਪਾਜ਼ੀਟਿਵ ਮਰੀਜ਼ ਆਏ ਹਨ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2273 ਨਵੇਂ ਸੈਂਪਲ ਲੈਣ ਨਾਲ ਅਤੇ 2155 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 06 ਨਵੇਂ ਪਾਜ਼ੀਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28557 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2028 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30585 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 700657 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 671231 ਸੈਂਪਲ ਨੈਗੇਟਿਵ ਹਨ ਜਦਕਿ 1589 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 1090 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 973 ਹੈ। ਐਕਟਿਵ ਕੇਸਾਂ ਦੀ ਗਿਣਤੀ 42 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29570 ਹੈ।1* 32 ਸਾਲਾਂ ਵਿਅਕਤੀ ਵਾਸੀ ਸ਼ਾਮਚੌਰਾਸੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ।

    ਉਹਨਾਂ ਨੇ ਇਹ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here