ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ੀਟਿਵ ਮਰੀਜ਼ 86 ਅਤੇ 02 ਮੌਤਾਂ

    0
    107

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3720 ਨਵੇਂ ਸੈਂਪਲ ਲੈਣ ਨਾਲ ਅਤੇ 3624 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 79 ਨਵੇਂ ਪਾਜ਼ੀਟਿਵ ਕੇਸ ਅਤੇ 07 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 86 ਨਵੇਂ ਪਾਜ਼ੀਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 27456 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1947 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 29403 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 595471 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 565843 ਸੈਂਪਲ ਨੈਗੇਟਿਵ ਹਨ, ਜਦਕਿ 3401 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 588 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 932 ਹੈ। ਐਕਟਿਵ ਕੇਸਾਂ ਦੀ ਗਿਣਤੀ 973 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 27498 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 02 ਮੌਤਾਂ ਹੋਈਆਂ ਹਨ। ਉਹਨਾਂ ਨੇ ਇਹ ਵੀ ਦੱਸਿਆਂ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 211 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲਬਧ 35 ਬੈੱਡਾਂ ਵਿਚੋਂ 20 ਬੈੱਡ ਖਾਲੀ ਹਨ।

    Death Details:

    1* 49 Year female R/o Langari Block Paldi died at Shivam Hospital HSP.

    2* 40 Year male R/o Piplawalan Main City Modern Hospital Hoshiarpur

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here