ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ 04 ਪਾਜ਼ੀਟਿਵ ਮਰੀਜ਼ ਅਤੇ 0 ਮੌਤ

    0
    133

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਵਿਡ-19 ਦੇ ਨਵੇਂ 04 ਪਾਜ਼ੀਟਿਵ ਮਰੀਜ਼ ਆਏ ਹਨ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1961 ਨਵੇਂ ਸੈਂਪਲ ਲੈਣ ਨਾਲ ਅਤੇ 1936 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 04 ਨਵੇਂ ਪਾਜ਼ੀਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28610 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2043 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30653 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 737073 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 707922 ਸੈਂਪਲ ਨੈਗੇਟਿਵ ਹਨ, ਜਦਕਿ 1136 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 1212 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 976 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 12 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29665 ਹੈ।ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here