ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ੀਟਿਵ ਮਰੀਜ਼ 02 ਅਤੇ 0 ਮੌਤ

    0
    117

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਵਿਡ-19 ਦਾ 02 ਪਾਜ਼ੀਟਿਵ ਮਰੀਜ਼ ਹੈ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2312 ਨਵੇਂ ਸੈਂਪਲ ਲੈਣ ਨਾਲ ਅਤੇ 1363 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦਾ 02 ਪਾਜ਼ੀਟਿਵ ਕੇਸ ਹੈ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28618 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2047 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30665 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 747385 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 717522 ਸੈਂਪਲ ਨੈਗੇਟਿਵ ਹਨ ਜਦ ਕਿ 1817 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 1235 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 977 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 18 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29670 ਹੈ।ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here