ਹੁਸ਼ਿਆਰਪੁਰ, (ਸਿਮਰਨ) :
ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ ਕੋਈ ਮੌਤ ਨਹੀਂ ਹੋਈ ਹੈ ਅਤੇ ਕੋਵਿਡ-19 ਦੇ 00 ਪਾਜ਼ੀਟਿਵ ਮਰੀਜ ਹਨ।
ਉਹਨਾਂ ਨੇ ਇਹ ਵੀ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2277 ਨਵੇਂ ਸੈਂਪਲ ਲੈਣ ਨਾਲ ਅਤੇ 2135 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 00 ਪਾਜ਼ਿਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28692 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2064 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30756 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 844404 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 814921 ਸੈਂਪਲ ਨੈਗੇਟਿਵ ਹਨ, ਜਦਕਿ 1342 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ , 1256 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ। ਐਕਟਿਵ ਕੇਸਾਂ ਦੀ ਗਿਣਤੀ 13 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29762 ਹੈ।ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।