ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ਿਟਿਵ ਮਰੀਜ਼ 96 ਅਤੇ 01 ਮੌਤ

    0
    147

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3067 ਨਵੇਂ ਸੈਂਪਲ ਲੈਣ ਨਾਲ ਅਤੇ 3044 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 95 ਨਵੇਂ ਪਾਜ਼ਿਟਿਵ ਕੇਸ ਅਤੇ 01 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 96 ਨਵੇਂ ਪਾਜ਼ਿਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 27667 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1950 ਪਾਜ਼ਿਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ਿਟਿਵ ਕੇਸ 29617 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 601875 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 572332 ਸੈਂਪਲ ਨੈਗੇਟਿਵ ਹਨ। ਜਦ ਕਿ 3094 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 599 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 935 ਹੈ। ਐਕਟਿਵ ਕੇਸਾਂ ਦੀ ਗਿਣਤੀ 870 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 27812 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 01 ਮੌਤ ਹੋਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 217 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 37 ਬੈੱਡਾਂ ਵਿਚੋਂ 27 ਬੈੱਡ ਖਾਲੀ ਹਨ।

    Death Details:

    1* 49 Year male R/o Nathupur Block Tanda died at Maan Medicity JAL.

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here