ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ਿਟਿਵ ਮਰੀਜ਼ 74 ਅਤੇ 03 ਮੌਤਾਂ

    0
    157

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3118 ਨਵੇਂ ਸੈਂਪਲ ਲੈਣ ਨਾਲ ਅਤੇ 2925 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 70 ਨਵੇਂ ਪਾਜ਼ਿਟਿਵ ਕੇਸ ਅਤੇ 04 ਜ਼ਿਲ੍ਹੇ ਤੋ ਬਾਹਰ ਦੀਆਂ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 74 ਨਵੇਂ ਪਾਜ਼ਿਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 27791 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1959 ਪਾਜ਼ਿਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ਿਟਿਵ ਕੇਸ 29750 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 608142 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 577769 ਸੈਂਪਲ ਨੈਗੇਟਿਵ ਹਨ, ਜਦਕਿ 3776 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 623 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 940 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 765 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 28045 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 03 ਮੌਤਾਂ ਹੋਈਆਂ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 230 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 37 ਬੈੱਡਾਂ ਵਿਚੋਂ 27 ਬੈੱਡ ਖਾਲੀ ਹਨ।

    Death Details:

    1* 56 Year female R/o Village Alampur Block Mand Bhander died at Tagore Hospital Jalandhar

    2* 83 Year female R/o Village Mahal Khurd Block Possi died at IVY Hospital Navansher

    3* 51 Year female R/o Village Hukran Block Harta Badla died at PGI Chandigarh

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here