ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ 75 ਪਾਜ਼ੀਟਿਵ ਮਰੀਜ਼ ਅਤੇ 04 ਮੌਤਾਂ

    0
    165

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3005 ਨਵੇਂ ਸੈਂਪਲ ਲੈਣ ਨਾਲ ਅਤੇ 3128 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 69 ਨਵੇਂ ਪਾਜ਼ੀਟਿਵ ਕੇਸ ਅਤੇ 06 ਜ਼ਿਲ੍ਹੇ ਤੋ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 75 ਨਵੇਂ ਪਾਜ਼ੀਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਕਸਹੋਂ ਵਿਚੋਂ 27860 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1965 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 29825 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 611147 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 580822 ਸੈਂਪਲ ਨੈਗੇਟਿਵ ਹਨ, ਜਦਕਿ 3653 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 623 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 944 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 745 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28136 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 04 ਮੌਤਾਂ ਹੋਈਆਂ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜਾਂ ਲਈ ਉਪਲੱਬਧ ਬੈੱਡਾਂ ਵਿਚੋਂ 232 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 37 ਬੈੱਡਾਂ ਵਿਚੋਂ 28 ਬੈੱਡ ਖਾਲੀ ਹਨ।

    Death Details:

    * 53 ਸਾਲਾਂ ਔਰਤ ਵਾਸੀ ਸ਼ਾਸ਼ਤਰੀ ਨਗਰ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ

    * 63 ਪੁਰਸ਼ ਵਾਸੀ ਫਹਿਤੇਪੁਰ ਗੜ੍ਹਸ਼ੰਕਰ ਦੀ ਮੌਤ ਡੀਐਮਸੀ ਲੁਧਿਆਣਾ।

    * 56 ਸਾਲਾਂ ਔਰਤ ਵਾਸੀ ਗਾਲੋਵਾਲ ਦੀ ਮੌਤ ਮਾਡਰਨ ਹਸਪਤਾਲ ਹੁਸਿਆਰਪੁਰ

    * 58 ਸਾਲਾਂ ਪੁਰਸ਼ ਵਾਸੀ ਸ਼ਾਮ ਚੌਰਾਸੀ ਦੀ ਮੌਤ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਹੋਈ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

     

    LEAVE A REPLY

    Please enter your comment!
    Please enter your name here