ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਪਾਜ਼ਿਟਿਵ ਮਰੀਜ਼ 01 ਅਤੇ 0 ਮੌਤ

    0
    129

    ਹੁਸ਼ਿਆਰਪੁਰ, (ਸਿਮਰਨ) :

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ ਕੋਈ ਮੌਤ ਨਹੀਂ ਹੋਈ ਹੈ ਅਤੇ ਕੋਵਿਡ-19 ਦੇ 1 ਪਾਜ਼ਿਟਿਵ ਮਰੀਜ਼ ਹਨ।

    ਉਹਨਾਂ ਨੇ ਇਹ ਵੀ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2541 ਨਵੇਂ ਸੈਂਪਲ ਲੈਣ ਨਾਲ ਅਤੇ 2748 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 01 ਪਾਜ਼ਿਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿਚੋਂ 28683 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2062 ਪਾਜ਼ਿਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ਿਟਿਵ ਕੇਸ 30745 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 829766 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 799325 ਸੈਂਪਲ ਨੈਗੇਟਿਵ ਹਨ, ਜਦਕਿ 2316 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ , 1249 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ। ਐਕਟਿਵ ਕੇਸਾ ਦੀ ਗਿਣਤੀ 13 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29751 ਹੈ ।ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here