ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਪਾਜ਼ਿਟਿਵ ਮਰੀਜ਼ 3 ਅਤੇ 0 ਮੌਤ

    0
    165

    ਹੁਸ਼ਿਆਰਪੁਰ, (ਸਿਮਰਨ) :

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ ਕੋਈ ਮੌਤ ਨਹੀਂ ਹੋਈ ਹੈ ਅਤੇ ਕੋਵਿਡ-19 ਦੇ 3 ਪਾਜ਼ਿਟਿਵ ਮਰੀਜ਼ ਹਨ।

    ਉਹਨਾਂ ਨੇ ਇਹ ਵੀ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2476 ਨਵੇਂ ਸੈਂਪਲ ਲੈਣ ਨਾਲ ਅਤੇ 2498 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 3 ਪਾਜ਼ਿਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28672 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2060 ਪਾਜ਼ਿਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ਿਟਿਵ ਕੇਸ 30732 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 811701 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 781789 ਸੈਂਪਲ ਨੈਗੇਟਿਵ ਹਨ, ਜਦ ਕਿ 1798 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ , 1249 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ। ਐਕਟਿਵ ਕੇਸਾਂ ਦੀ ਗਿਣਤੀ 26 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29725 ਹੈ।ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here