ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 38 ਨਵੇਂ ਪਾਜ਼ੀਟਿਵ ਮਰੀਜ਼ ਅਤੇ 02 ਮੌਤਾਂ

    0
    136

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2840 ਨਵੇਂ ਸੈਂਪਲ ਲੈਣ ਨਾਲ ਅਤੇ 3238 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 38 ਨਵੇਂ ਪਾਜ਼ੀਟਿਵ ਕੇਸ ਅਤੇ 04 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 42 ਨਵੇਂ ਪਾਜ਼ੀਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 27980 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1972 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 29952 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 616572 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 586549 ਸੈਂਪਲ ਨੈਗੇਟਿਵ ਹਨ, ਜਦਕਿ 3231 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 623 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 948 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 471 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 28433 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 02 ਮੌਤਾਂ ਹੋਈਆਂ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਵਿਚੋਂ 235 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 37 ਬੈੱਡਾਂ ਵਿਚੋਂ 30 ਬੈੱਡ ਖਾਲੀ ਹਨ।

    Death Details:

    1* 36 ਸਾਲਾਂ ਔਰਤ ਵਾਸੀ ਚੀਮਾ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਦਸੂਹਾ ਵਿਖੇ ਹੋਈ ਹੈ।

    2* 57 ਸਾਲਾਂ ਪੁਰਸ਼ ਵਾਸੀ ਮਾਹਰਲਾਪੁਰ ਦੀ ਮੌਤ ਪਟੇਲ ਹਸਪਤਾਲ ਜਲੰਧਰ ਵਿਖੇ ਹੋਈ ਹੈ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here