ਜ਼ਿਲ੍ਹੇ ਵਿੱਚ ਕੋਰੋਨਾ ਵੈਕਸੀਨ ਲਈ ਮੁਕੰਮਲ ਤਿਆਰੀਆਂ- ਡਾ. ਰਣਜੀਤ ਸਿੰਘ ਘੋਤੜਾ

    0
    127

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਵਿਡ-19 ਵੈਕਸੀਨ ਦੀ ਮੁਹਿੰਮ ਦਾ ਅਗਾਜ ਜ਼ਿਲ੍ਹੇ ਵਿੱਚ ਭਲਕੇ ਤਿੰਨ ਥਾਂਵਾ, ਸਬ ਡਿਵੀਜਨ ਹਸਪਤਾਲ ਮੁਕੇਰੀਆਂ, ਸਬ ਡਿਵੀਜਨ ਹਸਪਤਾਲ ਗੜ੍ਹਸ਼ੰਕਰ ਅਤੇ ਸਬ ਡਿਵੀਜਨ ਹਸਪਤਾਲ ਦਸੂਹਾ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਕਰਨ ਉਪਰੰਤ ਕੀਤਾ ਜਾਵੇਗਾ। ਟੀਕਾਕਰਨ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਇਸ ਨੂੰ ਮੁਕੰਮਲ ਕਰਨ ਵਿੱਚ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਿਨ ਦਾ ਪੂਰਾ ਸਹਿਯੋਗ ਰਿਹਾ ਹੈ।

    ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਪ੍ਰੈਸ ਰਾਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਮਿਲਕੇ 20 ਸ਼ੈਸਨ ਸਾਈਟਾਂ ‘ਤੇ 32 ਵੈਕਸੀਨ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ ਅਤੇ ਹਰੇਕ ਸ਼ੈਸ਼ਨ ਸਾਈਟ ਤੇ 100 ਹੈਲਥ ਵਰਕਰਾਂ ਜੋ ਕਿ ਵੱਖ-ਵੱਖ ਸ਼੍ਰੇਣੀਆਂ ਨਾਲ ਸੰਬੰਧਿਤ ਹਨ, ਦੀ ਵੈਕਸੀਨੇਸ਼ਨ ਕੀਤੀ ਜਾਵੇਗੀ। ਵੈਕਸੀਨ ਕਰਵਾਉਣ ਪਹਿਲਾ ਤੋਂ ਰਜਿਸਟਿਡ ਲਾਭ ਪਾਤਰੀਆਂ ਨੂੰ ਟੀਕਾਕਰਨ ਸ਼ੈਸਨ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

    ਜ਼ਿਲ੍ਹੇ ਨੂੰ ਕੁੱਲ ਪ੍ਰਾਪਤ 9570 ਡੋਜ਼ਾਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਵੈਕਸੀਨ ਕੇਦਰਾਂ ਨੂੰ ਵੰਡ ਦਿੱਤੀ ਗਈ ਹੈ। ਉਹਨਾਂ ਨੇ ਖ਼ੁਦ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਵਲੋਂ ਫੀਲਡ ਦਾ ਦੌਰਾ ਕਰਕੇ ਸਾਰੀਆ ਤਿਆਰੀਆਂ ਦਾ ਨਿਰੀਖਣ ਕੀਤਾ ਅਤੇ ਪ੍ਰਬੰਧ ਮੁੰਕਮਲ ਹੋਣ ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਸਿਹਤ ਅਮਲਾ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਉਤਸ਼ਾਹਿਤ ਹੈ। ਇਸ ਮੁਹਿੰਮ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਿਨ ਵਲੋਂ ਦਿੱਤੇ ਗਏ ਸਹਿਯੋਗ ਲਈ ਸਿਹਤ ਵਿਭਾਗ ਧੰਨਵਾਦੀ ਹੈ।

     

    LEAVE A REPLY

    Please enter your comment!
    Please enter your name here