ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)
ਹੁਸ਼ਿਆਰਪੁਰ : ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 368 ਵਿਅਕਤੀਆਂ ਦੇ ਨਵੇਂ ਸੈਂਪਲ ਲੈਣ ਤੇ 451 ਸੈਂਪਲਾਂ ਦੀ ਲੈਬ ਤੋਂ ਰਿਪੋਰਟ ਪ੍ਰਾਪਤ ਹੋਣ ਨਾਲ 12 ਵਿਅਕਤੀਆਂ ਦੀ ਰਿਪੋਰਟ ਪਾਜ਼ਿਟਿਵ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 587 ਹੋ ਗਈ ਹੈ। ਜ਼ਿਲ੍ਹੇ ਵਿੱਚ ਕੁੱਲ ਸੈਂਪਲਾਂ ਦੀ ਗਿਣਤੀ 29215 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟ ਅਨੁਸਾਰ 28331 ਸੈਂਪਲ ਨੈਗੇਟਿਵ, ਜਦ ਕਿ 290 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 55 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 65 ਹੈ, ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 505 ਹੋ ਗਈ ਹੈ, ਮੌਤਾਂ ਦੀ ਗਿਣਤੀ 17 ਹੋ ਗਈ ਹੈ।
ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ, ਦਸੂਹਾ ਨਾਲ ਸੰਬੰਧਿਤ 6, ਮੁਕੇਰੀਆਂ ਨਾਲ 3, ਹੁਸ਼ਿਆਰਪੁਰ ਸ਼ਹਿਰ ਗੁਰੂ ਗੋਬਿੰਦ ਸਿੰਘ ਨਗਰ 3 ਦੇ ਕੇਸ ਪਾਜ਼ਿਟਿਵ ਪਾਏ ਗਏ ਹਨ। ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫ਼ਤਹਿ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ, ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ਤੇ ਮਾਸਕ ਲਗਾਉਣ ਅਤੇ ਸਮੇਂ-ਸਮੇਂ ਸਿਰ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।