ਜ਼ਿਲ੍ਹੇ ਵਿੱਚ 27 ਮਰੀਜ਼ ਪਾਜ਼ਿਟਿਵ ਆਉਣ ਨਾਲ ਮਰੀਜ਼ਾਂ ਗਿਣਤੀ ਹੋਈ 298

    0
    117

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਕੋਵਿਡ-19 ਵਾਇਰਸ ਦੇ ਜ਼ਿਲ੍ਹੇ ਦੇ 27 ਨਵੇਂ ਪਾਜ਼ਿਟਿਵ ਮਰੀਜ਼ ਮਿਲਣ ਨਾਲ ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 298 ਹੋ ਗਈ ਹੈ। ਮੈਡੀਕਲ ਕਾਲਿਜ ਅੰਮ੍ਰਿਤਸਰ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਅੱਜ ਦੇ 15 ਪਾਜ਼ਿਟਿਵ ਕੇਸ ਖੜਕਾਂ ਕੈਂਪ, ਦਸੂਹਾ ਸਬ ਡਿਵੀਜ਼ਨ ਦੇ 2, ਗੜ੍ਹਸ਼ੰਕਰ ਦੇ 2 ਮੁਕੇਰੀਆਂ 1, ਸ਼ਹਿਰ ਹੁਸ਼ਿਆਰਪੁਰ ਨਾਲ 4 ਅਤੇ ਬਾਕੀ ਦੂਜੇ ਬਲਾਕਾਂ ਨਾਲ ਸੰਬੰਧਿਤ ਹਨ। ਇਹ ਜਾਣਂਕਾਰੀ ਦਿੰਦੇ ਹੋਏ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 721 ਵਿਅਕਤੀਆਂ ਦੇ ਸੈਂਪਲ ਲੈਣ ਨਾਲ ਕੁੱਲ ਸੈਂਪਲਾਂ ਦੀ ਗਿਣਤੀ 22718 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 20873 ਸੈਂਪਲ ਨੈਗੇਟਿਵ ਜਦਕਿ 1543 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 31 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 98 ਹੈ ਜੋ ਕੋਵਿਡ ਕੇਅਰ ਸੈਂਟਰ ਵਿਖੇ ਜ਼ੇਰੇ ਇਲਾਜ ਹਨ।

    ਉਹਨਾਂ ਨੇ ਦੱਸਿਆ ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਹੁਣ ਤੱਕ ਜ਼ਿਲ੍ਹੇ ਵਿੱਚ ਇਸ ਬਿਮਾਰੀ ਨਾਲ 10 ਮੌਤਾਂ ਰਿਪੋਰਟ ਹੋਈਆ ਹਨ, ਜਦਕਿ 190 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰ ਜਾ ਚੁੱਕੇ ਹਨ। ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ‘ਮਿਸ਼ਨ ਫ਼ਤਹਿ’ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾ ਦੀ ਦੂਰੀ, ਘਰ ਤੋਂ ਬਹਾਰ ਨਿਕਲਣ ਸਮੇਂ ਮੂੰਹ ਤੇ ਮਾਸਕ ਲਗਾਉਣ ਅਤੇ ਸਮੇਂ-ਸਮੇਂ ਸਿਰ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਨਾਲ ਅਸੀਂ ਕੋਰੋਨਾ ਦੇ ਫਲਾਅ ਨੂੰ ਰੋਕ ਸਕਦੇ ਹਾਂ।

    LEAVE A REPLY

    Please enter your comment!
    Please enter your name here