ਫ਼ਰੀਦਕੋਟ ‘ਚ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜੱਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ

    0
    131

    ਫ਼ਰੀਦਕੋਟ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਦੀਆਂ 29 ਕਿਸਾਨ ਜੱਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਨੇਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਹੈ। ਅੱਜ 29 ਕਿਸਾਨ ਜੱਥੇਬੰਦੀਆਂ ਦੇ ਸੱਦੇ ‘ਤੇ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਫ਼ਰੀਦਕੋਟ ਵਿਖੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ-ਮਜ਼ਦੂਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਓਦੋਂ ਤੱਕ ਸੰਘਰਸ਼ ਜਾਰੀ ਰਹੇਗਾ।

    ਪੰਜਾਬ ਦੀਆਂ 29 ਕਿਸਾਨ ਜੱਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਰੇਲਵੇ ਟਰੈਕ ਅਤੇ ਕਈ ਥਾਵਾਂ ਉੱਤੇ ਰਿਲਾਇੰਸ ਦੇ ਸ਼ਾਪਿੰਗ ਮਾਲ, ਪੈਟਰੌਲ ਪੰਪ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ। ਇਨ੍ਹਾਂ ਰੋਸ ਧਰਨਿਆਂ ਵਿੱਚ ਔਰਤਾਂ ਵੀ ਮੋਢੇ ਨਾਲ ਮੋਢਾ ਜੋੜ ਕੇ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ।

    ਕਿਸਾਨਾਂ ਨੇ 20 ਅਕਤੂਬਰ ਤੱਕ ‘ਰੇਲ ਰੋਕੋ’ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਟੋਲ ਪਲਾਜ਼ਾ ਤੇ ਪੈਟਰੋਲ ਪੰਪਾਂ ਦਾ ਘਿਰਾਓ ਜਾਰੀ ਰਹੇਗਾ। ਇਸ ਦੇ ਨਾਲ ਹੀ ਭਾਜਪਾ ਆਗੂਆਂ ਦੇ ਘਿਰਾਓ ਜਾਰੀ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਹੁਣ ਗੱਲਬਾਤ ਲਈ ਦਿੱਲੀ ਨਹੀਂ ਜਾਵਾਂਗੇ, ਸਿਰਫ਼ ਅੰਦੋਲਨ ਕਰਨ ਲਈ ਦਿੱਲੀ ਜਾਵਾਂਗੇ। 20 ਅਕਤੂਬਰ ਨੂੰ ਮੁੜ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾਐਲਾਨ ਕੀਤਾ ਜਾਵੇਗਾ।

    ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਦੇ ਖੇਤੀ ਭਵਨ ਵਿਖੇ ਹੋਈ 29 ਕਿਸਾਨ ਜੱਥੇਬੰਦੀਆਂ ਦੀਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀ‌ਟਿੰਗ ਹੋਈ ਸੀ ਪਰ ਇਸ ਮੀਟਿੰਗ ਵਿੱਚ ਕੋਈ ਵੀ ਕੇਂਦਰੀ ਮੰਤਰੀ ਮੌਜੂਦ ਨਹੀਂ ਸੀ। ਇਸ ਮੀਟਿੰਗ ‘ਚ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ, ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਸੀ।

    LEAVE A REPLY

    Please enter your comment!
    Please enter your name here