ਫ਼ਰੀਦਕੋਟ ‘ਚ ਬਲੈਕ ਫੰਗਸ ਨਾਲ ਮਹਿਲਾ ਮਰੀਜ਼ ਦੀ ਮੌਤ

    0
    144

    ਫ਼ਰੀਦਕੋਟ, ਜਨਗਾਥਾ ਟਾਇਮਜ਼: (ਰਵਿੰਦਰ)

    ਫ਼ਰੀਦਕੋਟ ‘ਚ ਪਹਿਲਾਂ ਮਾਮਲਾ ਸਾਹਮਣੇ ਆਇਆ ਜਦ ਇੱਕ ਮਰੀਜ ਦੀ ਬਲੈਕ ਫ਼ੰਗਸ ਦੇ ਚਲੱਦੇ ਮੌਤ ਹੋ ਗਈ। ਕਰੋਨਾ ਤੋਂ ਬਾਅਦ ਹੁਣ ਬਲੈਕ ਫ਼ੰਗਸ ਨੇ ਆਪਣਾ ਕਰੂਰ ਰੂਪ ਦਿਖਾਉਣ ਸ਼ੁਰੂ ਕਰ ਦਿੱਤਾ ਹੈ।ਲਗਾਤਾਰ ਬਲੈਕ ਫ਼ੰਗਸ ਪੰਜਾਬ ਚ ਵੀ ਆਪਣੇ ਪੈਰ ਪਸਾਰ ਰਿਹਾ ਹੈ। ਹੁਣ ਤੱਕ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਅੰਦਰ 14 ਸ਼ੱਕੀ ਮਰੀਜ਼ ਪਾਏ ਗਏ ਸਨ ਜਿਨਾਂ ਨੂੰ ਬਲੈਕ ਫ਼ੰਗਸ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਸੀ ਅਤੇ ਇਨ੍ਹਾਂ ਦੀਆਂ ਰਿਪੋਰਟਾਂ ਜਾਂਚ ਲਈ ਭੇਜੀਆਂ ਗਈਆਂ ਸਨ, ਜਿਨਾਂ ਚ ਅੱਠ ਪਾਜ਼ੀਟਿਵ ਮਰੀਜ਼ ਪਾਏ ਗਏ ਸਨ। ਬਲੈਕ ਫ਼ੰਗਸ ਦਾ ਸ਼ਿਕਾਰ ਹੋ ਚੁਕੇ ਸਨ ਅਤੇ 6 ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ।ਫਰੀਦਕੋਟ ਜ਼ਿਲੇ ਨਾਲ ਸਬੰਧਤ ਤਿੰਨ ਮਰੀਜ਼ ਜਿਨ੍ਹਾਂ ਦਾ ਬਲੈਕ ਫ਼ੰਗਸ ਦਾ ਇਲਾਜ ਚਲ ਰਿਹਾ ਸੀ ਉਨ੍ਹਾਂ ਚੋ ਇੱਕ ਮਹਿਲਾ ਮਰੀਜ਼ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।

    ਇਸ ਸੰਬੰਧੀ ਜਾਣਕਰੀ ਦਿੰਦੇ ਹੋਏ ਸਿਵਲ ਸਰਜਨ ਡਾ. ਸੰਜੈ ਕਪੂਰ ਨੇ ਦੱਸਿਆ ਕਿ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਅੰਦਰ ਬਲੈਕ ਫ਼ੰਗਸ ਦੇ 14 ਸ਼ੱਕੀ ਮਰੀਜ਼ ਪਾਏ ਗਏ ਸਨ। ਇਨ੍ਹਾਂ ਵਿਚੋਂ ਅੱਠ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਅੱਜ ਕੁਲਦੀਪ ਕੌਰ ਪਤਨੀ ਹੰਸਾ ਸਿੰਘ (45) ਵਾਸੀ ਪਿੰਡ ਪੰਜਗਰਾਈਂ ਦੀ ਇਲਾਜ ਦੌਰਾਨ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਜ਼ਿਲੇ ਨਾਲ ਸਬੰਧਿਤ ਦੋ ਹੋਰ ਮਰੀਜ਼ ਮੰਗਾ ਸਿੰਘ (40) ਵਾਸੀ ਪਿੰਡ ਪੱਖੀ ਕਲਾਂ ਅਤੇ ਸੁਖਪਾਲ ਕੌਰ (73) ਪਿੰਡ ਕਾਉਣੀ ਇਲਾਜ ਅਧੀਨ ਹਨ। ਇਸ ਤੋਂ ਇਲਾਵਾ 5 ਹੋਰ ਜ਼ਿਲਿਆ ਦੇ ਮਰੀਜ਼ ਜਿਨ੍ਹਾਂ ਚ ਇੱਕ ਮਾਨਸਾ,ਇੱਕ ਫਿਰੋਜ਼ਪੁਰ,ਇੱਕ ਬਠਿੰਡਾ ਅਤੇ ਦੋ ਫਾਜ਼ਿਲਕਾ ਜ਼ਿਲੇ ਨਾਲ ਸਬੰਧਿਤ ਮਰੀਜ਼ਾਂ ਦਾ ਇਲਾਜ਼ ਚਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵੱਡੀ ਗੱਲ ਹੈ ਕੇ ਇਨ੍ਹਾਂ ਮਰੀਜ਼ਾਂ ਵਿਚ 5 ਉਹ ਮਰੀਜ਼ ਹਨ ਜਿਨ੍ਹਾਂ ਨੂੰ ਕਰੋਨਾ ਹੋਇਆ ਹੀ ਨਹੀ ਸੀ ਸਿਰਫ਼ ਬਲੈਕ ਫੰਗਸ ਨਾਲ ਹੀ ਪੀੜਤ ਹਨ। ਉਨ੍ਹਾਂ ਦੱਸਿਆ ਕਿ ਬਲੈਕ ਫ਼ੰਗਸ ਦੇ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਚ ਇਲਾਜ ਦੇ ਪੂਰੇ ਪ੍ਰਬੰਧ ਕੀਤੇ ਜਾ ਚੁਕੇ ਹਨ ਅਤੇ ਇਸ ਦੇ ਇਲਾਜ ਲਈ ਇਸਤੇਮਾਲ ਹੋਣ ਵਾਲੀਆਂ ਦਵਾਈਆਂ ਸਰਕਾਰ ਵੱਲੋਂ ਮੁਹਈਆ ਕਰਵਾਇਆ ਜਾ ਚੁੱਕੀਆਂ ਹਨ।

    LEAVE A REPLY

    Please enter your comment!
    Please enter your name here