ਫ਼ਰੀਦਕੋਟ ‘ਚ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਪ੍ਰਗਟਾਇਆ ਰੋਸ

    0
    120

    ਫ਼ਰੀਦਕੋਟ, (ਰਵਿੰਦਰ) :

    ਜਿਥੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਾਲਾ ਦਿਵਸ ਮਨਾਉਂਦੇ ਹੋਏ ਦਿੱਲੀ ਵਿਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਜੋ ਅਕਾਲੀ ਵਰਕਰ ਦਿੱਲੀ ਨਹੀਂ ਪਹੁੰਚ ਸਕੇ, ਉਹਨਾਂ ਵੱਲੋਂ ਲੋਕਲ ਪੱਧਰ ‘ਤੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ।

    ਫ਼ਰੀਦਕੋਟ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਪਤਨੀ ਸੁਖਜੀਵ ਕੌਰ ਰੋਮਾਣਾ ਦੀ ਅਗਵਾਈ ਹੇਠ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਗਟ ਕਰਦੇ ਹੋਏ ਸ਼ਹਿਰ ਵਿਚ ਰੋਸ ਮਾਰਚ ਕਰਕੇ ਕੇਂਦਰੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਕੇਂਦਰ ਸਰਕਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਸੁਖਜੀਵ ਕੌਰ ਰੋਮਾਣਾ ਨੇ ਕਿਹਾ ਕਿ ਨਰਿੰਦਰ ਮੋਦੀ ਦੇਸ਼ ਮਾਰੂ ਸੋਚ ਵਾਲੇ ਇਨਸਾਨ ਹਨ, ਇਸੇ ਲਈ ਉਹਨਾਂ ਵੱਲੋਂ ਇਹ ਕਾਲੇ ਕਨੂੰਨ ਲਿਆਂਦੇ ਗਏ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਵਿਰੋਧ ਕਰਦਾ ਸੀ , ਕਰਦਾ ਹੈ ਅਤੇ ਕਰਦਾ ਰਹੇਗਾ। ਉਹਨਾਂ ਨੇ ਕਿਹਾ ਜਿੰਨਾ ਚਿਰ ਕਾਨੂੰਨ ਰੱਦ ਨਹੀਂ ਹੋ ਜਾਂਦੇ ਸ਼੍ਰੋਮਣੀ ਅਕਾਲੀ ਦਲ ਇਹਨਾਂ ਖ਼ਿਲਾਫ਼ ਲੜਦਾ ਰਹੇਗਾ।

    ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਰੋਸ ਮਾਰਚ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here