05 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 7950, ਕੁੱਲ ਮੌਤਾਂ 328

    0
    130

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1286 ਨਵੇਂ ਸੈਂਪਲ ਲੈਣ ਨਾਲ ਅਤੇ 777 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ-19 ਦੇ 05 ਨਵੇਂ ਪਾਜ਼ੀਟਿਵ ਮਰੀਜ਼ਾਂ ਦੇ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7950 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 264922 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 256260 ਸੈਂਪਲ ਨੈਗੇਟਿਵ, ਜਦਕਿ 2363 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 328 ਹੈ। ਐਕਟਿਵ ਕੇਸਾਂ ਦੀ ਗਿਣਤੀ 45 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7577 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 05 ਮਰੀਜ ਪਾਜ਼ੀਟਿਵ ਪਾਏ ਗਏ ਹਨ। ਹੁਸ਼ਿਆਰਪੁਰ ਸ਼ਹਿਰ ਦੇ 03 ਪਾਜ਼ੀਟਿਵ ਮਰੀਜ਼ ਹਨ ਤੇ 02 ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ ਮਰੀਜ਼ ਹਨ। ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here