10 ਘਰਾਂ ‘ਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਧੂੰਆਂ ਹੀ ਧੂੰਆਂ !

    0
    159

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਅਸਮ ਦੇ ਜੋਰਹਾਟ ‘ਚ ਇਕ ਵੱਡਾ ਹਾਦਸਾ ਵਾਪਰਿਆ। ਜਿੱਥੇ ਮੈਦਾਨ ਰੋਡ ‘ਤੇ 10 ਤੋਂ ਜ਼ਿਆਦਾ ਘਰਾਂ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਇਲਾਕੇ ‘ਚ ਅਫਰਾਤਫਰੀ ਦਾ ਮਾਹੌਲ ਬਣ ਗਿਆ। ਅੱਗ ਬਝਾਊ ਦਸਤੇ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫ਼ਿਲਹਾਲ ਇਸ ਘਟਨਾ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

    ਫ਼ਿਲਹਾਲ ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਅੱਗ ਏਨੀ ਭਿਆਨਕ ਹੈ ਕਿ ਚਾਰੇ ਪਾਸੇ ਧੂੰਆਂ ਹੀ ਧੂੰਆਂ ਫੈਲ ਗਿਆ। ਗਨੀਮਤ ਰਹੀ ਕਿ ਅੱਗ ਦੀ ਇਸ ਘਟਨਾ ‘ਚ ਕਿਸੇ ਦੀ ਮੌਤ ਨਹੀਂ ਹੋਈ। ਲੋਕ ਸਮਾਂ ਰਹਿੰਦਿਆਂ ਹੀ ਘਰਾਂ ਤੋਂ ਬਾਹਰ ਨਿਕਲ ਗਏ ਸਨ।

    LEAVE A REPLY

    Please enter your comment!
    Please enter your name here