10 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 8209, ਕੁੱਲ ਮੌਤਾਂ 354

    0
    144

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 905 ਨਵੇਂ ਸੈਂਪਲ ਲੈਣ ਨਾਲ ਅਤੇ 975 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 10 ਨਵੇਂ ਪਾਜ਼ਿਟਿਵ ਮਰੀਜ਼ਾਂ ਦੇ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 8209 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 292153 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 284013 ਸੈਂਪਲ ਨੈਗੇਟਿਵ, ਜਦਕਿ 1633 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 354 ਹੈ। ਐਕਟਿਵ ਕੇਸਾਂ ਦੀ ਗਿਣਤੀ 105 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7829 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 10 ਮਰੀਜ਼ ਪਾਜ਼ਿਟਿਵ ਪਾਏ ਗਏ ਹਨ।ਹੁਸ਼ਿਆਰਪੁਰ ਸ਼ਹਿਰ ਦੇ 4 ਪਾਜ਼ਿਟਿਵ ਮਰੀਜ਼ ਹਨ ਤੇ ਬਾਕੀ 6 ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ ਮਰੀਜ਼ ਹਨ। ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 01 ਮੌਤ ਹੋਈ ਹੈ। (1) 60 ਸਾਲਾਂ ਵਿਅਕਤੀ ਵਾਸੀ ਹੇੜੀਆ, ਬਲਾਕ ਹਾਰਟਾ ਬਡਲਾ ਦੀ ਮੌਤ ਡੀ.ਐਮ.ਸੀ. ਲੁਧਿਆਣਾ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here