10 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 8016, ਕੁੱਲ ਮੌਤਾਂ 330

    0
    143

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1143 ਨਵੇਂ ਸੈਂਪਲ ਲੈਣ ਨਾਲ ਅਤੇ 1197 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 10 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 8016 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 271020 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 263011 ਸੈਂਪਲ ਨੈਗੇਟਿਵ, ਜਦਕਿ 1672 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 330 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 73, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7613 ਹਨ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 10 ਪਾਜ਼ਿਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ 4 ਕੇਸ ਸਬੰਧਿਤ ਹਨ ਜਦਕਿ ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 6 ਪਾਜ਼ਿਟਿਵ ਮਰੀਜ਼ ਹਨ। ਸਿਵਲ ਸਰਜਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

     

     

     

    LEAVE A REPLY

    Please enter your comment!
    Please enter your name here