102 ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 2241, ਕੁੱਲ ਮੌਤਾਂ ਦੀ ਗਿਣਤੀ 66

    0
    115

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 1767 ਨਵੇਂ ਸੈਂਪਲ ਲੈਣ ਨਾਲ ਅਤੇ 1360 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 102 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 2241 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ ਸੈਂਪਲਾਂ ਦੀ ਗਿਣਤੀ 68820 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 65525 ਸੈਂਪਲ ਨੈਗੇਟਿਵ, ਜਦ ਕਿ 1306 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 106 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 66 ਹੈ। ਐਕਟਿਵ ਕੇਸਾਂ ਦੀ ਗਿਣਤੀ 636 ਹੈ, ਤੇ 1527 ਮਰੀਜ਼ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਦੇ 102 ਕੇਸ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਨਾਲ 45, ਗੜ੍ਹਸ਼ੰਕਰ, ਮੁਕੇਰੀਆਂ ਅਤੇ ਦਸੂਹਾ ਸ਼ਹਿਰੀ ਖੇਤਰ ਨਾਲ ਸੰਬੰਧਿਤ 22 ਕੇਸ ਜਦ ਕਿ ਬਾਕੀ 35 ਕੇਸ ਦਿਹਾਤੀ ਸਿਹਤ ਸੰਸਥਾਵਾਂ ਨਾਲ ਸੰਬੰਧਿਤ ਹਨ। ਇਸ ਤੋਂ ਇਲਾਵਾ 1 ਮੌਤਾਂ ਹੁਸ਼ਿਆਰਪੁਰ ਸ਼ਹਿਰ ਨਾਲ ਸੰਬੰਧਿਤ ਡੀ.ਐੱਮ. ਸੀ. ਲੁਧਿਆਣਾ ਤੋਂ ਰਿਪੋਰਟ ਹੋਈ ਹੈ, ਕੋਰੋਨਾ ਪਾਜ਼ਿਟਿਵ ਹੈ। ਉਹਨਾਂ ਨੇ ਲੋਕਾਂ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here