11 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 7730, ਕੁੱਲ ਮੌਤਾਂ 311

    0
    122

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1394 ਨਵੇਂ ਸੈਂਪਲ ਲੈਣ ਨਾਲ ਅਤੇ 1414 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ੀਟਿਵ ਮਰੀਜ਼ਾਂ ਦੇ ਕੋਵਿਡ-19 ਦੇ, 11 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 7730 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 234419 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 226138 ਸੈਂਪਲ ਨੈਗੇਟਿਵ, ਜਦਕਿ 2158 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 311 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 103, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7316 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 11 ਪਾਜ਼ਿਟਿਵ ਕੇਸ ਆਏ ਹਨ। ਸ਼ਹਿਰ ਹੁਸ਼ਿਆਰਪੁਰ 2 ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 9 ਪਾਜ਼ਿਟਿਵ ਮਰੀਜ਼ ਹਨ। ਇਹ ਔਰਤ ਕੋਰਨਾ ਪਾਜ਼ਿਟਿਵ ਸੀ। (1) 88 ਸਾਲਾਂ ਔਰਤ ਵਾਸੀ ਚਿਡਿਆਲ ਦੀ ਮੌਤ ਹੋਈ। ਸਿਵਲ ਹਸਪਤਾਲ ਹੁਸ਼ਿਆਰਪੁਰ।

    ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here