111 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 26232, ਕੁੱਲ ਮੌਤਾਂ 904

    0
    159

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 4074 ਨਵੇਂ ਸੈਂਪਲ ਲੈਣ ਨਾਲ ਅਤੇ 3813 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 111 ਨਵੇਂ ਪਾਜ਼ੀਟਿਵ ਮਰੀਜ਼ਾਂ ਦੇ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 26232 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 560647 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 530905 ਸੈਂਪਲ ਨੈਗੇਟਿਵ, ਜਦਕਿ 4888 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 442 ਸੈਂਪਲ ਇਨਵੈਲਡ ਹਨ ਅਤੇ ਹੁਣ ਤੱਕ ਮੌਤਾਂ ਦੀ ਗਿਣਤੀ 904 ਹੈ। ਐਕਟਿਵ ਕੇਸਾਂ ਦੀ ਗਿਣਤੀ 1787 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 25414 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 03 ਮੌਤਾਂ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2290 ਦੇ ਮਰੀਜ਼ਾਂ ਲਈ ਉਪਲਬਧ ਬੈਡਾਂ ਵਿਚੋਂ 123 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲਬਧ 35 ਬੈਡਾ ਵਿੱਚੋ 08 ਬੈਡ ਖਾਲੀ ਹਨ।

    ਬਲੈਕ ਫੰਗਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਕ ਮਰੀਜ਼ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹੈ।

    LEAVE A REPLY

    Please enter your comment!
    Please enter your name here