114 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 14713, ਕੁੱਲ ਮੌਤਾਂ 599

    0
    147

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹੇ ਦੀ ਕੋਵਿਡ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ 2274 ਨਵੇਂ ਸੈਂਪਲ ਲਏ ਗਏ ਹਨ ਅਤੇ 2264 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 114 ਨਵੇਂ ਪਾਜ਼ਿਟਿਵ ਮਰੀਜ਼ ਮਿਲਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 14713 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਅੰਦਰ 401051 ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ 383874 ਸੈਂਪਲ ਨੈਗੇਟਿਵ, 4087 ਸੈਂਪਲਾਂ ਦਾ ਰਿਪੋਰਟ ਦਾ ਇੰਤਜ਼ਾਰ ਹੈ ਤੇ 202 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 1379 ਹੈ ਜਦਕਿ 13878 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 599 ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ 114 ਸੈਂਪਲ ਪਾਜ਼ਿਟਿਵ ਆਏ ਹਨ ਜਿਨ੍ਹਾਂ ਵਿੱਚ ਸ਼ਹਿਰ ਹੁਸ਼ਿਆਰਪੁਰ 10 ਅਤੇ 104 ਸੈਂਪਲ ਬਾਕੀ ਸਿਹਤ ਕੇਂਦਰਾਂ ਨਾਲ ਸਬੰਧਿਤ ਹਨ।ਇਸ ਮੌਕੇ ਉਹਨਾਂ ਨੇ ਇਹ ਵੀ ਦੱਸਿਆ ਜ਼ਿਲ੍ਹੇ ਵਿੱਚ ਕੋਰੋਨਾ ਨਾਲ 7 ਮੌਤਾਂ ਹੋਈਆਂ ਹਨ। (1) 55 ਸਾਲਾਂ ਔਰਤ ਵਾਸੀ ਹਕੂਮਕਪੁਰ ਦੀ ਮੌਤ ਨਿੱਜੀ ਹਸਪਤਾਲ ਨਵਾਂ ਸ਼ਹਿਰ ਵਿਖੇ ਹੋਈ ਹੈ। (2) 83 ਸਾਲਾਂ ਵਿਅਕਤੀ ਵਾਸੀ ਸਲਾਵਾੜਾ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿੱਚ ਹੋਈ। (3) 51 ਸਾਲਾਂ ਔਰਤ ਵਾਸੀ ਵਾਸੀ ਪਾਲਦੀ ਦੀ ਮੌਤ ਨਿੱਜੀ ਹਸਪਤਾਲ ਜਲੰਧਰ (4) 65 ਸਾਲਾਂ ਪੁਰਸ਼ ਵਾਸੀ ਮਾਹਿਲਪੁਰ ਦੀ ਮੌਤ ਨਿੱਜੀ ਹਸਪਤਾਲ ਨਵਾਂਸ਼ਹਿਰ ਵਿਖੇ ਹੋਈ ਹੈ। (5) 61 ਸਾਲਾਂ ਪੁਰਸ਼ ਵਾਸੀ ਇੰਦਰਾ ਕਲੋਨੀ ਹੁਸ਼ਿਆਰਪੁਰ ਦੀ ਮੌਤ ਜੋਹਲ ਹਸਪਤਾਲ ਜਲੰਧਰ (6) 70 ਸਾਲਾਂ ਔਰਤ ਵਾਸੀ ਡਲੇਵਾਲ ਦੀ ਮੌਤ ਮਾਨ ਮੈਡੀਸਿਟੀ ਜਲੰਧਰ (7) 42 ਸਾਲਾਂ ਪੁਰਸ਼ ਵਾਸੀ ਮੋਨਾ ਕਲਾ ਦੀ ਮੌਤ ਮੈਡੀਕਲ ਕਾਲਜ ਅੰਮ੍ਰਿਤਸਰ ਵਿੱਚ ਹੋਈ।

    ਉਹਨਾਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਂਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦਾ ਸਖ਼ਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਆਪਣਾ ਕੋਵਿਡ-19 ਟੀਕਾਕਰਨ ਨਜ਼ਦੀਕੀ ਸਿਹਤ ਸੰਸਥਾਵਾਂ ਤੋਂ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here