129 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 9310, ਕੁੱਲ ਮੌਤਾਂ 381

    0
    145

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3244 ਨਵੇਂ ਸੈਂਪਲ ਲੈਣ ਨਾਲ ਅਤੇ 2630 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 129 ਨਵੇਂ ਪਾਜ਼ਿਟਿਵ ਮਰੀਜ਼ਾਂ ਦੇ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 9310 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 330949 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 319643 ਸੈਂਪਲ ਨੈਗੇਟਿਵ, ਜਦਕਿ 3657 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 202 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 381 ਹੈ। ਐਕਟਿਵ ਕੇਸਾਂ ਦੀ ਗਿਣਤੀ 825 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 8412 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 129 ਮਰੀਜ਼ ਪਾਜ਼ਿਟਿਵ ਪਾਏ ਗਏ ਹਨ। ਹੁਸ਼ਿਆਰਪੁਰ ਸ਼ਹਿਰ ਦੇ 09 ਪਾਜ਼ਿਟਿਵ ਮਰੀਜ਼ ਹਨ ਤੇ ਬਾਕੀ 120 ਜ਼ਿਲ੍ਹੇ ਦੇ ਸਿਹਤ ਕੇਦਰਾ ਦੇ ਮਰੀਜ਼ ਹਨ। ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 01 ਮੌਤ ਹੋਈ ਹੈ। (1) 52 ਸਾਲਾਂ ਔਰਤ ਵਾਸੀ ਸਲਰਮੀਆ ਖੁਰਦ, ਮੁਕੇਰੀਆਂ ਦੀ ਮੌਤ ਹੋਈ ਕੈਪਟੋਲ ਹਸਪਤਾਲ ਜਲੰਧਰ ਵਿਖੇ ਹੋਈ ਹੈ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here