13 ਕਰੋਨਾ ਪਾਜ਼ੀਟਿਵ ਮਰੀਜ਼ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ ਹੋਈ 564

    0
    124

    ਹੁਸ਼ਿਆਰਪੁਰ, ਜਨਗਾਥਾ ਟਾਇਮਸ: (ਸਿਮਰਨ)

    ਹੁਸ਼ਿਆਰਪੁਰ : ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 276 ਵਿਅਕਤੀਆਂ ਦੇ ਸੈਂਪਲ ਲੈਣ ਤੇ 811 ਸੈਂਪਲਾਂ ਦੀ ਲੈਬ ਤੋਂ ਰਿਪੋਰਟ ਪ੍ਰਾਪਤ ਹੋਣ ਨਾਲ 13 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 564 ਹੋ ਗਈ ਹੈ। ਜ਼ਿਲ੍ਹੇ ਵਿੱਚ ਕੁੱਲ ਸੈਂਪਲਾਂ ਦੀ ਗਿਣਤੀ 28792 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 27569 ਸੈਂਪਲ ਨੈਗੇਟਿਵ, ਜਦਕਿ 646 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 55 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 96 ਹੈ, ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 448 ਹੋ ਗਈ ਹੈ, ਮੌਤਾਂ ਦੀ ਗਿਣਤੀ 17 ਹੋ ਗਈ ਹੈ।

    ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ, ਕਿ 6 ਪਾਜ਼ਿਟਿਵ ਵਿਅਕਤੀ ਗੜ੍ਹਸ਼ੰਕਰ, ਹੁਸ਼ਿਆਰਪੁਰ ਲੋਕਲ (1 ਹੁਸ਼ਿਆਰਪੁਰ ਇਨਕਲੈਵ ਦਸੂਹਾਂ ਰੋਡ,1 ਦਸ਼ਮੇਸ਼ ਨਗਰ, 1 ਸ਼ਿਵਾਲਿਕ ਇਨਕਲੇਬ) 1 ਸਿਹਤ ਕੇਂਦਰ ਭੂੰਗਾ, 1 ਹਾਜੀਪੁਰ, 1 ਮੁਕੇਰੀਆਂ ਤੇ 1 ਪਾਲਦੀ ਹੈ। ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫ਼ਤਹਿ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ, ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ਤੇ ਮਾਸਕ ਲਗਾਉਣ ਅਤੇ ਸਮੇਂ-ਸਮੇਂ ਸਿਰ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ।

    LEAVE A REPLY

    Please enter your comment!
    Please enter your name here