13 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 7920, ਕੁੱਲ ਮੌਤਾਂ 325

    0
    125

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1344 ਨਵੇਂ ਸੈਂਪਲ ਲੈਣ ਨਾਲ ਅਤੇ 1853 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ੀਟਿਵ ਮਰੀਜ਼ਾਂ ਦੇ ਕੋਵਿਡ-19 ਦੇ, 13 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7920 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 260279 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 251912 ਸੈਂਪਲ ਨੈਗੇਟਿਵ, ਜਦਕਿ 2088 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 325 ਹੈ। ਐਕਟਿਵ ਕੇਸਾਂ ਦੀ ਗਿਣਤੀ 70 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7525 ਹਨ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 13 ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਹੁਸ਼ਿਆਰਪੁਰ ਸ਼ਹਿਰ ਦੇ 03 ਪਾਜ਼ੀਟਿਵ ਮਰੀਜ਼ ਹਨ ਤੇ 10 ਮਰੀਜ਼ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਨਾਲ ਸੰਬੰਧਿਤ ਹੈ। ਜ਼ਿਲ੍ਹੇ ਵਿੱਚ ਕੋਰੋਨਾ ਪਾਜ਼ੀਟਿਵ ਕਾਰਨ ਦੋ ਮੌਤਾਂ ਹੋਈਆ ਹਨ। (1) 56 ਸਾਲਾਂ ਔਰਤ ਵਾਸੀ ਰੜਾ ਬਲਾਕ ਟਾਂਡਾ ਮੌਤ ਹੋਈ ਨਿੱਜੀ ਹਸਪਤਾਲ ਜਲੰਧਰ (2) 72 ਸਾਲਾਂ ਔਰਤ ਵਾਸੀ ਮਿਆਣੀ ਮੌਤ ਹੋਈ ਕੈਪੀਟਲ ਹਸਪਤਾਲ ਜਲੰਧਰ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here