15 ਕਰੋਨਾ ਪਾਜ਼ਿਟਿਵ ਮਰੀਜ਼ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ ਹੋਈ 616 :

    0
    129

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 616 ਵਿਅਕਤੀਆਂ ਦੇ ਨਵੇਂ ਸੈਂਪਲ ਲੈਣ ਨਾਲ ਅਤੇ 488 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਪਾਜ਼ਿਟਿਵ ਮਰੀਜ਼ਾਂ ਦੇ 15 ਨਵੇ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 616 ਹੋ ਗਈ ਹੈ। ਜ਼ਿਲ੍ਹੇ ਵਿੱਚ ਕੁੱਲ ਸੈਂਪਲਾਂ ਦੀ ਗਿਣਤੀ 30756 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 29157 ਸੈਂਪਲ ਨੈਗੇਟਿਵ, ਜਦ ਕਿ 980 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 55 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 63 ਹੈ, ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 535 ਹੋ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ, ਕਿ ਮੁਕੇਰੀਆਂ ਸਬ ਡਿਵੀਜ਼ਨ ਨਾਲ ਸਬੰਧਿਤ 6, ਹੁਸ਼ਿਆਰਪੁਰ ਸ਼ਹਿਰ ਨਾਲ ਸੰਬੰਧਿਤ 3, ਹਾਜੀਪੁਰ 2 ਦਸੂਹਾਂ 1 ਚੱਕੋਵਾਲ ੧, ਗੜ੍ਹਸ਼ੰਕਰ 1, 1 ਕੇਸ ਬੁਢਾਬੜ ਬਲਾਕ ਨਾਲ ਸੰਬੰਧਿਤ ਹੈ ਜ਼ਿਲ੍ਹੇ ਦੇ ਚੱਕੋਵਾਲ ਸਿਹਤ ਬਲਾਕ ਨਾਲ ਸੰਬੰਧਿਤ ਪਹਿਲਾਂ ਤੋਂ ਪਾਜ਼ਿਟਿਵ ਕਸਬਾ ਸ੍ਰਿਸਟ ਪੁਰ ਵਾਸੀ 48 ਸਾਲਾਂ ਔਰਤ ਕੁਲਵਿੰਦਰ ਕੋਰ ਦੀ ਪਟੇਲ ਹਸਪਤਾਲ ਵਿਖੇ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 18 ਹੋ ਗਈ ਹੈ।

    ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫ਼ਤਹਿ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ, ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ਤੇ ਮਾਸਕ ਲਗਾਉਣ ਅਤੇ ਸਮੇਂ ਸਮੇਂ ਸਿਰ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ।

    LEAVE A REPLY

    Please enter your comment!
    Please enter your name here