15 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 7632, ਕੁੱਲ ਮੌਤਾਂ 304

    0
    127

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 742 ਨਵੇਂ ਸੈਂਪਲ ਲੈਣ ਨਾਲ ਅਤੇ 1208 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਮਰੀਜ਼ਾਂ ਦੇ ਕੋਵਿਡ-19 ਦੇ, 15 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 7632 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 227612 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 219752 ਸੈਂਪਲ ਨੈਗੇਟਿਵ, ਜਦਕਿ 1786 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 304 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 183, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7143 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 15 ਪਾਜ਼ੀਟਿਵ ਕੇਸ ਆਏ ਹਨ। ਸ਼ਹਿਰ ਹੁਸ਼ਿਆਰਪੁਰ 5 ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 10 ਪਾਜ਼ੀਟਿਵ ਮਰੀਜ਼ ਹਨ। ਜਿਲਾਂ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਇਕ ਮੌਤ ਹੋਈ ਹੈ। (1) 60 ਸਾਲਾਂ ਔਰਤ ਵਾਸੀ ਤਲਵਾੜਾ ਦੀ ਮੌਤ ਪਟੇਲ ਹਸਪਤਾਲ ਜਲੰਧਰ ਹੋਈ ਹੈ। ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here