152 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 10872, ਕੁੱਲ ਮੌਤਾਂ 429

    0
    113

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹੇ ਦੀ ਕੋਵਿਡ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ 3016 ਨਵੇਂ ਸੈਂਪਲ ਲਏ ਗਏ ਹਨ ਅਤੇ 1719 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 152 ਨਵੇਂ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 10872 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜ਼ਿਲ੍ਹੇ ਅੰਦਰ 356126 ਸੈਪਲ ਲਏ ਗਏ ਹਨ ਜਿਨ੍ਹਾਂ ਵਿਚੋਂ 339432 ਸੈਂਪਲ ਨੈਗੇਟਿਵ, 7483 ਸੈਂਪਲਾਂ ਦਾ ਰਿਪੋਰਟ ਦਾ ਇੰਤਜ਼ਾਰ ਹੈ ਤੇ 202 ਸੈਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 1338 ਹੈ ਜਦਕਿ 9705 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 429 ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ 152 ਸੈਂਪਲ ਪਾਜ਼ੀਟਿਵ ਆਏ ਹਨ। ਜਿਨ੍ਹਾਂ ਵਿੱਚ ਸ਼ਹਿਰ ਹੁਸ਼ਿਆਰਪੁਰ 20 ਅਤੇ 132 ਸੈਂਪਲ ਬਾਕੀ ਸਿਹਤ ਕੇਂਦਰਾਂ ਨਾਲ ਸੰਬੰਧਿਤ ਹਨ।ਇਸ ਮੌਕੇ ਉਹਨਾਂ ਨੇ ਇਹ ਵੀ ਦੱਸਿਆ ਜ਼ਿਲ੍ਹੇ ਵਿੱਚ ਕੋਰੋਨਾ ਨਾਲ 8 ਮੌਤਾਂ ਹੋਈਆਂ ਹਨ। (1) 44 ਸਾਲਾਂ ਵਿਅਕਤੀ ਵਾਸੀ ਹਰਿਆਣਾ ਦੀ ਮੌਤ ਘਰ ਵਿਚ ਹੋਈ ਹੈ। (2) 55 ਸਾਲਾਂ ਵਿਅਕਤੀ ਵਾਸੀ ਟਾਂਡਾ ਦੀ ਮੌਤ ਨਿੱਜੀ ਹਸਪਤਾਲ ਜਲੰਧਰ (3) 57 ਸਾਲਾਂ ਵਿਅਕਤੀ ਵਾਸੀ ਟਗੋਰ ਨਗਰ ਹੁਸ਼ਿਆਰਪੁਰ ਨਿੱਜੀ ਹਸਪਤਾਲ ਜਲੰਧਰ (4) 75 ਔਰਤ ਵਾਸੀ ਮੰਡੀ ਫਕੀਰ ਚੰਦ ਹੁਸ਼ਿਆਰਪੁਰ ਜੀ ਐਮ ਸੀ ਅੰਮ੍ਰਿਤਸਰ (5) 85 ਸਾਲਾਂ ਔਰਤ ਵਾਸੀ ਨੱਥੋਪੁਰ ਦੀ ਮੌਤ ਜੋਸ਼ੀ ਹਸਪਤਾਲ ਜਲੰਧਰ। (6) 40 ਸਾਲਾਂ ਔਰਤ ਵਾਸੀ ਪਾਲਦੀ ਦੀ ਮੌਤ ਨਿੱਜੀ ਹਸਪਤਾਲ ਅਮ੍ਰਿਤਸਰ (7) 70 ਸਾਲਾਂ ਔਰਤ ਵਾਸੀ ਨਾਰੂ ਨੰਗਲ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (8) 32 ਸਾਲਾਂ ਔਰਤ ਵਾਸੀ ਸ਼ੇਰਪੁਰ ਦੀ ਮੌਤ ਸਰਕਾਰੀ ਮੈਡੀਕਲ ਕਾਲਜ ਚੰਡੀਗੜ੍ਹ ਵਿਖੇ ਹੋਈ ਹੈ। ਉਹਨਾਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਂਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦਾ ਸਖ਼ਤ ਪਾਲਣਾ ਕੀਤੀ ਜਾਵੇ।

    LEAVE A REPLY

    Please enter your comment!
    Please enter your name here