16 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 7648, ਕੁੱਲ ਮੌਤਾਂ 304

    0
    134

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1180 ਨਵੇਂ ਸੈਂਪਲ ਲੈਣ ਨਾਲ ਅਤੇ 1213 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ੀਟਿਵ ਮਰੀਜ਼ਾਂ ਦੇ 16 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7648 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 228792 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 220949 ਸੈਂਪਲ ਨੈਗੇਟਿਵ, ਜਦਕਿ 1763 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ 304 ਗਿਣਤੀ ਹੈ। ਐਕਟਿਵ ਕੇਸਾਂ ਦੀ ਗਿਣਤੀ 144 ਹੈ, ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7200।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 16 ਪਾਜ਼ੀਟਿਵ ਕੇਸ ਨਵੇ ਹਨ। ਹੁਸ਼ਿਆਰਪੁਰ ਸ਼ਹਿਰ 6 ਕੇਸ ਸਬੰਧਿਤ ਹਨ ਜਦਕਿ ਬਾਕੀ ਪੀ ਐਚ ਸੀ ਦੇ 10 ਪਾਜ਼ੀਟਿਵ ਮਰੀਜ਼ ਹਨ। ਸਿਵਲ ਸਰਜਨ ਨੇ ਲੋਕਾ ਨੂੰ ਅਪੀਲ ਕਰਦਿਆ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ, ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ। ਸਾਨੂੰ ਸਾਰਿਆਂ ਨੂੰ ਮਾਸਕ ਲਗਾਉਣਾ ਜ਼ਰੂਰੀ ਹੈ।

    LEAVE A REPLY

    Please enter your comment!
    Please enter your name here