16 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 7811, ਕੁੱਲ ਮੌਤਾਂ 316

    0
    156

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2396 ਨਵੇਂ ਸੈਂਪਲ ਲੈਣ ਨਾਲ ਅਤੇ 1781 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ੀਟਿਵ ਮਰੀਜ਼ਾਂ ਦੇ ਕੋਵਿਡ-19 ਦੇ, 16 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7811 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 246246 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 235152 ਸੈਂਪਲ ਨੈਗੇਟਿਵ, ਜਦਕਿ 4884 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 181 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 316 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 93, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7402 ਹਨ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 16 ਮਰੀਜ਼ ਪਾਜ਼ੀਟਿਵ ਪਾਏ ਗਏ ਹਨ, ਸ਼ਹਿਰ ਹੁਸ਼ਿਆਰਪੁਰ ਵਿੱਚ 4 ਪਾਜ਼ੀਟਿਵ ਮਰੀਜ਼ ਸੰਬੰਧਿਤ ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 12 ਪਾਜ਼ੀਟਿਵ ਮਰੀਜ਼ ਹਨ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here