16 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 7277, ਕੁੱਲ ਮੌਤਾਂ 276

    0
    131

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1573 ਨਵੇਂ ਸੈਂਪਲ ਲੈਣ ਨਾਲ ਅਤੇ 851 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ੀਟਿਵ ਮਰੀਜ਼ਾਂ ਦੇ 16 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7277 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 209307 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 200894 ਸੈਂਪਲ ਨੈਗੇਟਿਵ, ਜਦਕਿ 2573 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ,149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 276 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 203, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6798 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 16 ਪਾਜੇਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜ਼ਿਲ੍ਹੇ ਦੇ ਸਿਹਤ ਕੇਦਰਾਂ ਦੇ 9 ਪਾਜ਼ੀਟਿਵ ਮਰੀਜ਼ ਹਨ। ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਚਾਰ ਮੌਤਾਂ ਹੋਈਆਂ ਹਨ। (1) 62 ਸਾਲਾਂ ਵਿਆਕਤੀ ਵਾਸੀ ਸਰੋਆਂ, ਮੁਕੇਰੀਆਂ ਮੌਤ ਸਿਵਲ ਹਸਪਤਾਲ ਦਸੂਹਾ (2) 77 ਸਾਲਾਂ ਵਿਅਕਤੀ ਵਾਸੀ ਤਿਹਾਰਾ ਪੱਸੀ ਕੰਡੀ ਮੋਤ ਹੋਈ ਮਾਨ ਮੈਡੀਸਿਟੀ ਜਲੰਧਰ (3) 62 ਸਾਲਾਂ ਵਿਅਕਤੀ ਵਾਸੀ ਗੋਤਮ ਨਗਰ ਹੁਸ਼ਿਆਰਪੁਰ ਮੌਤ ਹੋਈ, ਸ੍ਰੀਮਾਨ ਹਸਪਤਾਲ ਜਲੰਧਰ (4) 65 ਸਾਲਾਂ ਔਰਤ ਵਾਸੀ ਤਲਵੰਡੀ ਡੱਡੀਆ ਮੌਤ ਹੋਈ ਨਿਜੀ ਹਸਪਤਾਲ ਜਲੰਧਰ।

    ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here