166 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 14154, ਜ਼ਿਲ੍ਹੇ ‘ਚ 6 ਮੌਤਾਂ

    0
    112

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹੇ ਦੀ ਕੋਵਿਡ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ 2016 ਨਵੇਂ ਸੈਂਪਲ ਲਏ ਗਏ ਹਨ ਅਤੇ 2496 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 166 ਨਵੇਂ ਪਾਜੇਟਿਵ ਮਰੀਜ਼ ਮਿਲਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 14154 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਤੇ ਲੈ ਕੇ ਹੁਣ ਤੱਕ ਜ਼ਿਲ੍ਹੇ ਅੰਦਰ 393251 ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ 377026 ਸੈਂਪਲ ਨੈਗੇਟਿਵ, 3694 ਸੈਂਪਲਾਂ ਦਾ ਰਿਪੋਰਟ ਦਾ ਇੰਤਜ਼ਾਰ ਹੈ ਤੇ 202 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 1645 ਹੈ ਜਦਕਿ 12990 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 568 ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ 166 ਸੈਂਪਲ ਪਾਜ਼ਿਟਿਵ ਆਏ ਹਨ। ਜਿਨ੍ਹਾਂ ਵਿੱਚ ਸ਼ਹਿਰ ਹੁਸ਼ਿਆਰਪੁਰ 16 ਅਤੇ 150 ਸੈਂਪਲ ਬਾਕੀ ਸਿਹਤ ਕੇਂਦਰਾਂ ਨਾਲ ਸੰਬੰਧਿਤ ਹਨ।ਇਸ ਮੌਕੇ ਉਹਨਾਂ ਨੇ ਇਹ ਵੀ ਦੱਸਿਆ ਜ਼ਿਲ੍ਹੇ ਵਿੱਚ ਕੋਰੋਨਾ ਨਾਲ 6 ਮੌਤਾਂ ਹੋਈਆਂ ਹਨ। (1) 49 ਸਾਲਾਂ ਪੁਰਸ਼ ਵਾਸੀ ਕੋਟਲੀ ਖਾਸ ਦੀ ਮੌਤ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਹੋਈ ਹੈ। (2) 82 ਸਾਲਾਂ ਔਰਤ ਵਾਸੀ ਚਕੋਵਾਲ ਦੀ ਮੌਤ ਸਿਵਲ ਹਸਪਤਾਲ ਜਲੰਧਰ ਵਿੱਚ ਹੋਈ। (3) 55 ਸਾਲਾਂ ਪੁਰਸ਼ ਵਾਸੀ ਖਨੂਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 56 ਸਾਲਾਂ ਔਰਤ ਵਾਸੀ ਗੁਲਾਮ ਹਸੈਨ ਹੁਸ਼ਿਆਰਪੁਰ ਦੀ ਮੌਤ ਨਿੱਜੀ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ। (5) 75 ਸਾਲਾਂ ਔਰਤ ਵਾਸੀ ਟਾਂਡਾ ਦੀ ਮੌਤ ਸਿਵਲ ਹਸਪਤਾਲ ਦਸੂਹਾ (6) 66 ਸਾਲਾਂ ਔਰਤ ਵਾਸੀ ਬੁਢਾਬੜ ਬਲਾਕ ਦੀ ਮੌਤ ਸਿਵਲ ਹਸਪਤਾਲ ਦਸੂਹਾ ਵਿਖੇ ਹੋਈ।

    ਉਹਨਾਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਂਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾ ਦਾ ਸਖ਼ਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਆਪਣਾ ਕੋਵਿਡ-19 ਟੀਕਾਕਰਨ ਨਜ਼ਦੀਕੀ ਸਿਹਤ ਸੰਸਥਾਵਾਂ ਤੋਂ ਕਰਵਾਇਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here