18 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 7388, ਕੁੱਲ ਮੌਤਾਂ 284

    0
    127

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1339 ਨਵੇਂ ਸੈਂਪਲ ਲੈਣ ਨਾਲ ਅਤੇ 799 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 18 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 7388 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 215811 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 207681 ਸੈਂਪਲ ਨੈਗੇਟਿਵ, ਜਦਕਿ 2217 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 284 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 159, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6945 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 18 ਪਾਜ਼ਿਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ 7 ਕੇਸ ਸੰਬੰਧਿਤ ਹਨ ਜਦ ਕੇ ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 11 ਪਾਜ਼ਿਟਿਵ ਮਰੀਜ਼ ਹਨ।

    ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here