19 ਮਾਰਚ ਦਾ ਦਿਨ ਹੋਵੇਗਾ ਮੁਜਾਰਾ ਲਹਿਰ ਦੇ ਯੋਧਿਆਂ ਦੀ ਯਾਦ ਨੂੰ ਸਮਰਪਿਤ

    0
    140

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਨੂੰ ਰੱਦ ਕਰਾਉਣ ਲਈ ਦਿੱਲੀ ਦੇ ਟਿੱਕਰੀ ਬਾਰਡਰ ਸਮੇਤ ਪੂਰੇ ਦੇਸ਼ ਵਿੱਚ ਅੰਦੋਲਨ ਚੱਲ ਰਿਹਾ ਹੈ। ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਟਿਕਰੀ ਬਾਰਡਰ ਉਤੇ ਲਖਵਿੰਦਰ ਸਿੰਘ ਮਹਿਮੂਦਪੂਰ ਦੀ ਪ੍ਰਧਾਨਗੀ ਹੇਠ ਹੋਈ।

    ਮੀਟਿੰਗ ਵਿੱਚ ਮੋਰਚੇ ਦੇ ਆਗੂਆਂ ਨੇ 15 ਮਾਰਚ ਨੂੰ ਟਰੇਡ ਯੂਨੀਅਨਾਂ ਸਮੇਤ ਸਾਂਝੇ ਐਕਸ਼ਨ ਵਿੱਚ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਇੱਕਠਾਂ ਵਿੱਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ। ਇਸ ਦਿਨ ਕਾਨੂੰਨਾਂ ਨੂੰ ਰੱਦ ਕਰਾਉਣ ਸੰਬੰਧੀ ਸਾਰੇ ਜ਼ਿਲਿਆਂ ਵਿੱਚ ਡੀਸੀ ਅਤੇ ਐਸ ਡੀ ਐਮਜ਼ ਨੂੰ ਮੰਗ ਪੱਤਰ ਦਿੱਤੇ ਜਾਣਗੇ।

    ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 19 ਮਾਰਚ ਨੂੰ ਮੋਰਚੇ ਦੀਆਂ ਸਟੇਜਾਂ ਉਤੇ ਮੁਜਾਰਾ ਲਹਿਰ ਦੇ ਆਗੂਆਂ ਤੇਜਾ ਸਿੰਘ ਸੁਤੰਤਰ, ਜੰਗੀਰ ਸਿੰਘ ਜੋਗਾ, ਧਰਮ ਸਿੰਘ ਫੱਕਰ ਅਦਿ ਯੋਧਿਆਂ ਦੀ ਯਾਦ ਨੂੰ ਸਮਰਪਿਤ ਵਿਸੇਸ਼ ਪ੍ਰੋਗਰਾਮ ਕੀਤੇ ਜਾਣਗੇ।

    ਇਸ ਦਿਨ ਮੋਰਚੇ ਵਲੋਂ ਇਨ੍ਹਾਂ ਯੋਧਿਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸੰਬੰਧੀ ਯੋਧਿਆਂ ਦੇ ਪਰਿਵਾਰਾਂ ਨੂੰ ਟਿਕਰੀ ਬਾਰਡਰ ਉਤੇ ਕੀਤੇ ਜਾਣ ਵਾਲੇ ਇਸ ਵਿਸੇਸ਼ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਹੋਰ ਜਾਣਕਾਰੀ ਲਈ 98143-00837 ਜਾਂ ਮੋਰਚੇ ਦੇ ਆਗੂਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

    ਮੀਟਿੰਗ ਵਿੱਚ ਬਲਦੇਵ ਸਿੰਘ ਭਾਈ ਰੂਪਾ, ਅਮਰੀਕ ਫਫੜੇ ਭਾਈ ਕੇ, ਜਸਬੀਰ ਕੌਰ ਨੱਤ, ਅਮਰਜੀਤ ਹਨੀ, ਕ੍ਰਿਸ਼ਨ ਚੌਹਾਨ, ਪ੍ਰਸੋਤਮ ਗਿੱਲ, ਜਸਪਾਲ ਸਿੰਘ ਕਲਾਲ ਮਾਜਰਾ, ਜੋਗਿੰਦਰ ਨੈਣ, ਤੇਜਿੰਦਰ ਥਿੰਦ, ਉੱਗਰ ਸਿੰਘ ਮਾਨਸਾ, ਸੰਪੂਰਨ ਸਿੰਘ ਚੁੱਗਾਂ, ਡਾ. ਬਲਵੀਰ ਸਿੰਘ, ਜਸਵੀਰ ਸਿੰਘ, ਡਾ. ਧੰਨਾ ਮੱਲ ਗੋਇਲ ਆਦਿ ਆਗੂ ਹਾਜ਼ਰ ਸਨ।

    LEAVE A REPLY

    Please enter your comment!
    Please enter your name here